Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 23

ਲੂਕਾ 23:18-33

Help us?
Click on verse(s) to share them!
18ਤਦ ਉਨ੍ਹਾਂ ਸਭਨਾਂ ਨੇ ਰਲ ਕੇ ਰੌਲ਼ਾ ਪਾਇਆ ਅਤੇ ਆਖਿਆ ਕਿ ਇਸ ਨੂੰ ਮਾਰ ਦਿਓ! ਅਤੇ ਬਰੱਬਾ ਨੂੰ ਸਾਡੇ ਲਈ ਰਿਹਾ ਕਰ ਦਿਓ!
19ਜੋ ਸ਼ਹਿਰ ਵਿੱਚ ਹੋਏ ਕਿਸੇ ਫਸਾਦ ਦੇ ਕਾਰਨ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ।
20ਤਦ ਪਿਲਾਤੁਸ ਨੇ ਉਨ੍ਹਾਂ ਨੂੰ ਫਿਰ ਸਮਝਾਇਆ, ਕਿਉਂ ਜੋ ਉਹ ਯਿਸੂ ਨੂੰ ਛੱਡਣ ਦੀ ਇੱਛਾ ਰੱਖਦਾ ਸੀ।
21ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਬੋਲੇ ਕਿ ਇਸ ਨੂੰ ਸਲੀਬ ਤੇ ਚੜਾਓ! ਸਲੀਬ ਚੜਾਓ!
22ਉਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਅਪਰਾਧ ਕੀਤਾ ਹੈ? ਮੈਂ ਇਸ ਦੇ ਵਿੱਚ ਮੌਤ ਦੀ ਸਜ਼ਾ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਰਿਹਾ ਕਰ ਦਿਆਂਗਾ।
23ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਰੌਲ਼ਾ ਪਾ ਕੇ ਉਸ ਦੇ ਪਿੱਛੇ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਉਸ ਉੱਤੇ ਭਾਰੀਆਂ ਪੈ ਗਈਆਂ।
24ਤਦ ਪਿਲਾਤੁਸ ਨੇ ਹੁਕਮ ਕੀਤਾ ਜੋ ਉਨ੍ਹਾਂ ਦੀ ਮੰਗ ਦੇ ਅਨੁਸਾਰ ਹੋਵੇ।
25ਅਤੇ ਉਸ ਨੂੰ ਜਿਹੜਾ ਫਸਾਦ ਅਤੇ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਸ ਨੂੰ ਉਹ ਮੰਗਦੇ ਸਨ, ਰਿਹਾ ਕਰ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ।
26ਜਦ ਉਹ ਯਿਸੂ ਨੂੰ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜੋ ਪਿੰਡੋਂ ਆਉਂਦਾ ਸੀ, ਫੜ੍ਹ ਕੇ ਉਸ ਦੇ ਮੋਢੇ ਉੱਤੇ ਸਲੀਬ ਰੱਖੀ ਜੋ ਉਹ ਯਿਸੂ ਦੇ ਮਗਰ ਲੈ ਚੱਲੇ।
27ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਗਈ ਨਾਲੇ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਉਸ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ।
28ਪਰ ਯਿਸੂ ਨੇ ਉਨ੍ਹਾਂ ਵੱਲ ਪਿੱਛੇ ਮੁੜ ਕੇ ਕਿਹਾ, ਹੇ ਯਰੂਸ਼ਲਮ ਦੀਓ ਧੀਓ, ਮੇਰੇ ਲਈ ਨਾ ਰੋਵੋ ਪਰ ਆਪਣੇ ਅਤੇ ਆਪਣਿਆਂ ਬੱਚਿਆਂ ਲਈ ਰੋਵੋ।
29ਕਿਉਂਕਿ ਵੇਖੋ ਉਹ ਦਿਨ ਆਉਂਦੇ ਹਨ, ਜਿਨ੍ਹਾਂ ਵਿੱਚ ਆਖਣਗੇ, ਕਿ ਧੰਨ ਹਨ ਬਾਂਝ ਔਰਤਾਂ, ਅਤੇ ਉਹ ਕੁੱਖਾਂ ਜਿਨ੍ਹਾਂ ਨੇ ਜਨਮ ਨਹੀਂ ਦਿੱਤਾ ਅਤੇ ਉਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ।
30ਤਦ ਉਹ ਪਹਾੜਾਂ ਨੂੰ ਆਖਣਗੇ ਕਿ ਸਾਡੇ ਉੱਤੇ ਡਿੱਗ ਪਓ! ਅਤੇ ਟਿੱਲਿਆਂ ਨੂੰ ਜੋ ਸਾਨੂੰ ਢੱਕ ਲਓ!
31ਕਿਉਂਕਿ ਜਦ ਹਰੇ ਰੁੱਖ ਨਾਲ ਇਹ ਕਰਦੇ ਹਨ ਤਾਂ ਸੁੱਕੇ ਨਾਲ ਕੀ ਕੁਝ ਨਾ ਹੋਵੇਗਾ?
32ਹੋਰ ਦੋ ਮਨੁੱਖਾਂ ਨੂੰ ਵੀ ਜੋ ਅਪਰਾਧੀ ਸਨ, ਉਸ ਦੇ ਨਾਲ ਸਲੀਬ ਚੜ੍ਹਾਉਣ ਲਈ ਲੈ ਕੇ ਜਾਂਦੇ ਸਨ।
33ਅਤੇ ਜਦ ਉਹ ਉਸ ਸਥਾਨ ਤੇ ਪਹੁੰਚੇ ਜੋ ਕਲਵਰੀ ਅਖਵਾਉਂਦਾ ਹੈ, ਤਾਂ ਉਸ ਨੂੰ ਉੱਥੇ ਸਲੀਬ ਤੇ ਚੜ੍ਹਾਇਆ ਅਤੇ ਉਨ੍ਹਾਂ ਦੋਵਾਂ ਅਪਰਾਧੀਆਂ ਨੂੰ ਵੀ ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ।

Read ਲੂਕਾ 23ਲੂਕਾ 23
Compare ਲੂਕਾ 23:18-33ਲੂਕਾ 23:18-33