2ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਕਰ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ।
3ਪਿਲਾਤੁਸ ਨੇ ਉਸ ਤੋਂ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ।
4ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ।
5ਪਰ ਉਹ ਹੋਰ ਵੀ ਜੋਰ ਦੇ ਕੇ ਬੋਲੇ ਕਿ ਉਹ ਗਲੀਲ ਤੋਂ ਲੈ ਕੇ ਇੱਥੇ ਤੱਕ ਸਾਰੇ ਯਹੂਦਿਯਾ ਵਿੱਚ ਸਿਖਾਉਂਦਾ ਹੋਇਆ, ਲੋਕਾਂ ਨੂੰ ਭੜਕਾਉਂਦਾ ਹੈ।
6ਪਿਲਾਤੁਸ ਨੇ ਇਹ ਸੁਣ ਕੇ ਪੁੱਛਿਆ, “ਕੀ ਇਹ ਮਨੁੱਖ ਗਲੀਲੀ ਹੈ?”
7ਅਤੇ ਜਦ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ ਦੀ ਰਿਆਸਤ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਭੇਜ ਦਿੱਤਾ, ਜਿਹੜਾ ਆਪ ਉਨ੍ਹੀਂ ਦਿਨੀਂ ਯਰੂਸ਼ਲਮ ਵਿੱਚ ਸੀ।
8ਹੇਰੋਦੇਸ ਯਿਸੂ ਨੂੰ ਵੇਖ ਕੇ ਬਹੁਤ ਖੁਸ਼ ਹੋਇਆ ਕਿਉਂ ਜੋ ਉਹ ਬਹੁਤ ਸਮੇਂ ਤੋਂ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਉਸ ਨੇ ਉਸ ਦੀ ਖ਼ਬਰ ਸੁਣੀ ਸੀ ਅਤੇ ਉਸ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਚਮਤਕਾਰ ਵੇਖੇ।
9ਉਸ ਨੇ ਯਿਸੂ ਤੋਂ ਬਹੁਤੀਆਂ ਗੱਲਾਂ ਪੁੱਛੀਆਂ, ਪਰ ਉਸ ਨੇ ਉਹ ਨੂੰ ਇੱਕ ਦਾ ਵੀ ਉੱਤਰ ਨਾ ਦਿੱਤਾ।