Text copied!
Bibles in Panjabi

ਲੂਕਾ 23:25-41 in Panjabi

Help us?

ਲੂਕਾ 23:25-41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਅਤੇ ਉਸ ਨੂੰ ਜਿਹੜਾ ਫਸਾਦ ਅਤੇ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਸ ਨੂੰ ਉਹ ਮੰਗਦੇ ਸਨ, ਰਿਹਾ ਕਰ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ।
26 ਜਦ ਉਹ ਯਿਸੂ ਨੂੰ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜੋ ਪਿੰਡੋਂ ਆਉਂਦਾ ਸੀ, ਫੜ੍ਹ ਕੇ ਉਸ ਦੇ ਮੋਢੇ ਉੱਤੇ ਸਲੀਬ ਰੱਖੀ ਜੋ ਉਹ ਯਿਸੂ ਦੇ ਮਗਰ ਲੈ ਚੱਲੇ।
27 ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਗਈ ਨਾਲੇ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਉਸ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ।
28 ਪਰ ਯਿਸੂ ਨੇ ਉਨ੍ਹਾਂ ਵੱਲ ਪਿੱਛੇ ਮੁੜ ਕੇ ਕਿਹਾ, ਹੇ ਯਰੂਸ਼ਲਮ ਦੀਓ ਧੀਓ, ਮੇਰੇ ਲਈ ਨਾ ਰੋਵੋ ਪਰ ਆਪਣੇ ਅਤੇ ਆਪਣਿਆਂ ਬੱਚਿਆਂ ਲਈ ਰੋਵੋ।
29 ਕਿਉਂਕਿ ਵੇਖੋ ਉਹ ਦਿਨ ਆਉਂਦੇ ਹਨ, ਜਿਨ੍ਹਾਂ ਵਿੱਚ ਆਖਣਗੇ, ਕਿ ਧੰਨ ਹਨ ਬਾਂਝ ਔਰਤਾਂ, ਅਤੇ ਉਹ ਕੁੱਖਾਂ ਜਿਨ੍ਹਾਂ ਨੇ ਜਨਮ ਨਹੀਂ ਦਿੱਤਾ ਅਤੇ ਉਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ।
30 ਤਦ ਉਹ ਪਹਾੜਾਂ ਨੂੰ ਆਖਣਗੇ ਕਿ ਸਾਡੇ ਉੱਤੇ ਡਿੱਗ ਪਓ! ਅਤੇ ਟਿੱਲਿਆਂ ਨੂੰ ਜੋ ਸਾਨੂੰ ਢੱਕ ਲਓ!
31 ਕਿਉਂਕਿ ਜਦ ਹਰੇ ਰੁੱਖ ਨਾਲ ਇਹ ਕਰਦੇ ਹਨ ਤਾਂ ਸੁੱਕੇ ਨਾਲ ਕੀ ਕੁਝ ਨਾ ਹੋਵੇਗਾ?
32 ਹੋਰ ਦੋ ਮਨੁੱਖਾਂ ਨੂੰ ਵੀ ਜੋ ਅਪਰਾਧੀ ਸਨ, ਉਸ ਦੇ ਨਾਲ ਸਲੀਬ ਚੜ੍ਹਾਉਣ ਲਈ ਲੈ ਕੇ ਜਾਂਦੇ ਸਨ।
33 ਅਤੇ ਜਦ ਉਹ ਉਸ ਸਥਾਨ ਤੇ ਪਹੁੰਚੇ ਜੋ ਕਲਵਰੀ ਅਖਵਾਉਂਦਾ ਹੈ, ਤਾਂ ਉਸ ਨੂੰ ਉੱਥੇ ਸਲੀਬ ਤੇ ਚੜ੍ਹਾਇਆ ਅਤੇ ਉਨ੍ਹਾਂ ਦੋਵਾਂ ਅਪਰਾਧੀਆਂ ਨੂੰ ਵੀ ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ।
34 ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।
35 ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖ਼ੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!
36 ਸਿਪਾਹੀਆਂ ਨੇ ਵੀ ਉਸ ਦਾ ਮਖ਼ੌਲ ਉਡਾਇਆ ਅਤੇ ਨੇੜੇ ਆਣ ਕੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ,
37 ਜੇ ਤੂੰ ਯਹੂਦੀਆਂ ਦਾ ਰਾਜਾ ਹੈਂ ਤਾਂ ਆਪਣੇ ਆਪ ਨੂੰ ਬਚਾ ਲੈ!
38 ਅਤੇ ਯਿਸੂ ਦੀ ਸਲੀਬ ਉੱਤੇ “ਇਹ ਯਹੂਦੀਆਂ ਦਾ ਰਾਜਾ ਹੈ” ਲਿਖਤ ਵੀ ਲਾਈ ਹੋਈ ਸੀ।
39 ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ!
40 ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ?
41 ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ।
ਲੂਕਾ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ