Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 23

ਲੂਕਾ 23:3-24

Help us?
Click on verse(s) to share them!
3ਪਿਲਾਤੁਸ ਨੇ ਉਸ ਤੋਂ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ।
4ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ।
5ਪਰ ਉਹ ਹੋਰ ਵੀ ਜੋਰ ਦੇ ਕੇ ਬੋਲੇ ਕਿ ਉਹ ਗਲੀਲ ਤੋਂ ਲੈ ਕੇ ਇੱਥੇ ਤੱਕ ਸਾਰੇ ਯਹੂਦਿਯਾ ਵਿੱਚ ਸਿਖਾਉਂਦਾ ਹੋਇਆ, ਲੋਕਾਂ ਨੂੰ ਭੜਕਾਉਂਦਾ ਹੈ।
6ਪਿਲਾਤੁਸ ਨੇ ਇਹ ਸੁਣ ਕੇ ਪੁੱਛਿਆ, “ਕੀ ਇਹ ਮਨੁੱਖ ਗਲੀਲੀ ਹੈ?”
7ਅਤੇ ਜਦ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ ਦੀ ਰਿਆਸਤ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਭੇਜ ਦਿੱਤਾ, ਜਿਹੜਾ ਆਪ ਉਨ੍ਹੀਂ ਦਿਨੀਂ ਯਰੂਸ਼ਲਮ ਵਿੱਚ ਸੀ।
8ਹੇਰੋਦੇਸ ਯਿਸੂ ਨੂੰ ਵੇਖ ਕੇ ਬਹੁਤ ਖੁਸ਼ ਹੋਇਆ ਕਿਉਂ ਜੋ ਉਹ ਬਹੁਤ ਸਮੇਂ ਤੋਂ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਉਸ ਨੇ ਉਸ ਦੀ ਖ਼ਬਰ ਸੁਣੀ ਸੀ ਅਤੇ ਉਸ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਚਮਤਕਾਰ ਵੇਖੇ।
9ਉਸ ਨੇ ਯਿਸੂ ਤੋਂ ਬਹੁਤੀਆਂ ਗੱਲਾਂ ਪੁੱਛੀਆਂ, ਪਰ ਉਸ ਨੇ ਉਹ ਨੂੰ ਇੱਕ ਦਾ ਵੀ ਉੱਤਰ ਨਾ ਦਿੱਤਾ।
10ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਖੜ੍ਹੇ ਹੋ ਕੇ ਵੱਡੇ ਜੋਸ਼ ਨਾਲ ਉਸ ਉੱਤੇ ਦੋਸ਼ ਲਾਇਆ।
11ਤਦ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਸ ਨੂੰ ਬੇਇੱਜ਼ਤ ਕੀਤਾ ਅਤੇ ਠੱਠਾ ਕੀਤਾ ਅਤੇ ਭੜਕੀਲੀ ਪੁਸ਼ਾਕ ਪਹਿਨਾ ਕੇ ਉਸ ਨੂੰ ਪਿਲਾਤੁਸ ਦੇ ਕੋਲ ਵਾਪਸ ਭੇਜ ਦਿੱਤਾ।
12ਅਤੇ ਉਸੇ ਦਿਨ ਹੇਰੋਦੇਸ ਅਤੇ ਪਿਲਾਤੁਸ ਆਪਸ ਵਿੱਚ ਮਿੱਤਰ ਬਣ ਗਏ ਕਿਉਂ ਜੋ ਪਹਿਲਾਂ ਉਨ੍ਹਾਂ ਵਿੱਚ ਦੁਸ਼ਮਣੀ ਸੀ।
13ਤਦ ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਹਾਕਮਾਂ ਅਤੇ ਲੋਕਾਂ ਨੂੰ ਇਕੱਠੇ ਬੁਲਾ ਕੇ
14ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।
15ਅਤੇ ਨਾ ਹੇਰੋਦੇਸ ਨੇ ਕਿਉਂਕਿ ਉਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਅਤੇ ਵੇਖੋ, ਇਸ ਮਨੁੱਖ ਨੇ ਮੌਤ ਦੀ ਸਜ਼ਾ ਦੇ ਲਾਇਕ ਕੋਈ ਕੰਮ ਨਹੀਂ ਕੀਤਾ।
16ਇਸ ਲਈ ਮੈਂ ਉਸ ਨੂੰ ਕੋਰੜੇ ਮਾਰ ਕੇ ਰਿਹਾ ਕਰ ਦਿਆਂਗਾ।
17(ਇਹ ਉਹਨਾਂ ਲਈ ਜ਼ਰੂਰੀ ਸੀ ਕਿ ਤਿਉਹਾਰ ਤੇ ਕਿਸੇ ਇੱਕ ਨੂੰ ਰਿਹਾਈ ਦਿੱਤੀ ਜਾਵੇ)
18ਤਦ ਉਨ੍ਹਾਂ ਸਭਨਾਂ ਨੇ ਰਲ ਕੇ ਰੌਲ਼ਾ ਪਾਇਆ ਅਤੇ ਆਖਿਆ ਕਿ ਇਸ ਨੂੰ ਮਾਰ ਦਿਓ! ਅਤੇ ਬਰੱਬਾ ਨੂੰ ਸਾਡੇ ਲਈ ਰਿਹਾ ਕਰ ਦਿਓ!
19ਜੋ ਸ਼ਹਿਰ ਵਿੱਚ ਹੋਏ ਕਿਸੇ ਫਸਾਦ ਦੇ ਕਾਰਨ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ।
20ਤਦ ਪਿਲਾਤੁਸ ਨੇ ਉਨ੍ਹਾਂ ਨੂੰ ਫਿਰ ਸਮਝਾਇਆ, ਕਿਉਂ ਜੋ ਉਹ ਯਿਸੂ ਨੂੰ ਛੱਡਣ ਦੀ ਇੱਛਾ ਰੱਖਦਾ ਸੀ।
21ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਬੋਲੇ ਕਿ ਇਸ ਨੂੰ ਸਲੀਬ ਤੇ ਚੜਾਓ! ਸਲੀਬ ਚੜਾਓ!
22ਉਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਅਪਰਾਧ ਕੀਤਾ ਹੈ? ਮੈਂ ਇਸ ਦੇ ਵਿੱਚ ਮੌਤ ਦੀ ਸਜ਼ਾ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਰਿਹਾ ਕਰ ਦਿਆਂਗਾ।
23ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਰੌਲ਼ਾ ਪਾ ਕੇ ਉਸ ਦੇ ਪਿੱਛੇ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਉਸ ਉੱਤੇ ਭਾਰੀਆਂ ਪੈ ਗਈਆਂ।
24ਤਦ ਪਿਲਾਤੁਸ ਨੇ ਹੁਕਮ ਕੀਤਾ ਜੋ ਉਨ੍ਹਾਂ ਦੀ ਮੰਗ ਦੇ ਅਨੁਸਾਰ ਹੋਵੇ।

Read ਲੂਕਾ 23ਲੂਕਾ 23
Compare ਲੂਕਾ 23:3-24ਲੂਕਾ 23:3-24