Text copied!
Bibles in Panjabi

ਲੂਕਾ 23:3-24 in Panjabi

Help us?

ਲੂਕਾ 23:3-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਪਿਲਾਤੁਸ ਨੇ ਉਸ ਤੋਂ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ।
4 ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ।
5 ਪਰ ਉਹ ਹੋਰ ਵੀ ਜੋਰ ਦੇ ਕੇ ਬੋਲੇ ਕਿ ਉਹ ਗਲੀਲ ਤੋਂ ਲੈ ਕੇ ਇੱਥੇ ਤੱਕ ਸਾਰੇ ਯਹੂਦਿਯਾ ਵਿੱਚ ਸਿਖਾਉਂਦਾ ਹੋਇਆ, ਲੋਕਾਂ ਨੂੰ ਭੜਕਾਉਂਦਾ ਹੈ।
6 ਪਿਲਾਤੁਸ ਨੇ ਇਹ ਸੁਣ ਕੇ ਪੁੱਛਿਆ, “ਕੀ ਇਹ ਮਨੁੱਖ ਗਲੀਲੀ ਹੈ?”
7 ਅਤੇ ਜਦ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ ਦੀ ਰਿਆਸਤ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਭੇਜ ਦਿੱਤਾ, ਜਿਹੜਾ ਆਪ ਉਨ੍ਹੀਂ ਦਿਨੀਂ ਯਰੂਸ਼ਲਮ ਵਿੱਚ ਸੀ।
8 ਹੇਰੋਦੇਸ ਯਿਸੂ ਨੂੰ ਵੇਖ ਕੇ ਬਹੁਤ ਖੁਸ਼ ਹੋਇਆ ਕਿਉਂ ਜੋ ਉਹ ਬਹੁਤ ਸਮੇਂ ਤੋਂ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਉਸ ਨੇ ਉਸ ਦੀ ਖ਼ਬਰ ਸੁਣੀ ਸੀ ਅਤੇ ਉਸ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਚਮਤਕਾਰ ਵੇਖੇ।
9 ਉਸ ਨੇ ਯਿਸੂ ਤੋਂ ਬਹੁਤੀਆਂ ਗੱਲਾਂ ਪੁੱਛੀਆਂ, ਪਰ ਉਸ ਨੇ ਉਹ ਨੂੰ ਇੱਕ ਦਾ ਵੀ ਉੱਤਰ ਨਾ ਦਿੱਤਾ।
10 ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਖੜ੍ਹੇ ਹੋ ਕੇ ਵੱਡੇ ਜੋਸ਼ ਨਾਲ ਉਸ ਉੱਤੇ ਦੋਸ਼ ਲਾਇਆ।
11 ਤਦ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਸ ਨੂੰ ਬੇਇੱਜ਼ਤ ਕੀਤਾ ਅਤੇ ਠੱਠਾ ਕੀਤਾ ਅਤੇ ਭੜਕੀਲੀ ਪੁਸ਼ਾਕ ਪਹਿਨਾ ਕੇ ਉਸ ਨੂੰ ਪਿਲਾਤੁਸ ਦੇ ਕੋਲ ਵਾਪਸ ਭੇਜ ਦਿੱਤਾ।
12 ਅਤੇ ਉਸੇ ਦਿਨ ਹੇਰੋਦੇਸ ਅਤੇ ਪਿਲਾਤੁਸ ਆਪਸ ਵਿੱਚ ਮਿੱਤਰ ਬਣ ਗਏ ਕਿਉਂ ਜੋ ਪਹਿਲਾਂ ਉਨ੍ਹਾਂ ਵਿੱਚ ਦੁਸ਼ਮਣੀ ਸੀ।
13 ਤਦ ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਹਾਕਮਾਂ ਅਤੇ ਲੋਕਾਂ ਨੂੰ ਇਕੱਠੇ ਬੁਲਾ ਕੇ
14 ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।
15 ਅਤੇ ਨਾ ਹੇਰੋਦੇਸ ਨੇ ਕਿਉਂਕਿ ਉਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਅਤੇ ਵੇਖੋ, ਇਸ ਮਨੁੱਖ ਨੇ ਮੌਤ ਦੀ ਸਜ਼ਾ ਦੇ ਲਾਇਕ ਕੋਈ ਕੰਮ ਨਹੀਂ ਕੀਤਾ।
16 ਇਸ ਲਈ ਮੈਂ ਉਸ ਨੂੰ ਕੋਰੜੇ ਮਾਰ ਕੇ ਰਿਹਾ ਕਰ ਦਿਆਂਗਾ।
17 (ਇਹ ਉਹਨਾਂ ਲਈ ਜ਼ਰੂਰੀ ਸੀ ਕਿ ਤਿਉਹਾਰ ਤੇ ਕਿਸੇ ਇੱਕ ਨੂੰ ਰਿਹਾਈ ਦਿੱਤੀ ਜਾਵੇ)
18 ਤਦ ਉਨ੍ਹਾਂ ਸਭਨਾਂ ਨੇ ਰਲ ਕੇ ਰੌਲ਼ਾ ਪਾਇਆ ਅਤੇ ਆਖਿਆ ਕਿ ਇਸ ਨੂੰ ਮਾਰ ਦਿਓ! ਅਤੇ ਬਰੱਬਾ ਨੂੰ ਸਾਡੇ ਲਈ ਰਿਹਾ ਕਰ ਦਿਓ!
19 ਜੋ ਸ਼ਹਿਰ ਵਿੱਚ ਹੋਏ ਕਿਸੇ ਫਸਾਦ ਦੇ ਕਾਰਨ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ।
20 ਤਦ ਪਿਲਾਤੁਸ ਨੇ ਉਨ੍ਹਾਂ ਨੂੰ ਫਿਰ ਸਮਝਾਇਆ, ਕਿਉਂ ਜੋ ਉਹ ਯਿਸੂ ਨੂੰ ਛੱਡਣ ਦੀ ਇੱਛਾ ਰੱਖਦਾ ਸੀ।
21 ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਬੋਲੇ ਕਿ ਇਸ ਨੂੰ ਸਲੀਬ ਤੇ ਚੜਾਓ! ਸਲੀਬ ਚੜਾਓ!
22 ਉਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਅਪਰਾਧ ਕੀਤਾ ਹੈ? ਮੈਂ ਇਸ ਦੇ ਵਿੱਚ ਮੌਤ ਦੀ ਸਜ਼ਾ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਰਿਹਾ ਕਰ ਦਿਆਂਗਾ।
23 ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਰੌਲ਼ਾ ਪਾ ਕੇ ਉਸ ਦੇ ਪਿੱਛੇ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਉਸ ਉੱਤੇ ਭਾਰੀਆਂ ਪੈ ਗਈਆਂ।
24 ਤਦ ਪਿਲਾਤੁਸ ਨੇ ਹੁਕਮ ਕੀਤਾ ਜੋ ਉਨ੍ਹਾਂ ਦੀ ਮੰਗ ਦੇ ਅਨੁਸਾਰ ਹੋਵੇ।
ਲੂਕਾ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ