Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 23

ਲੂਕਾ 23:33-49

Help us?
Click on verse(s) to share them!
33ਅਤੇ ਜਦ ਉਹ ਉਸ ਸਥਾਨ ਤੇ ਪਹੁੰਚੇ ਜੋ ਕਲਵਰੀ ਅਖਵਾਉਂਦਾ ਹੈ, ਤਾਂ ਉਸ ਨੂੰ ਉੱਥੇ ਸਲੀਬ ਤੇ ਚੜ੍ਹਾਇਆ ਅਤੇ ਉਨ੍ਹਾਂ ਦੋਵਾਂ ਅਪਰਾਧੀਆਂ ਨੂੰ ਵੀ ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ।
34ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।
35ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖ਼ੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!
36ਸਿਪਾਹੀਆਂ ਨੇ ਵੀ ਉਸ ਦਾ ਮਖ਼ੌਲ ਉਡਾਇਆ ਅਤੇ ਨੇੜੇ ਆਣ ਕੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ,
37ਜੇ ਤੂੰ ਯਹੂਦੀਆਂ ਦਾ ਰਾਜਾ ਹੈਂ ਤਾਂ ਆਪਣੇ ਆਪ ਨੂੰ ਬਚਾ ਲੈ!
38ਅਤੇ ਯਿਸੂ ਦੀ ਸਲੀਬ ਉੱਤੇ “ਇਹ ਯਹੂਦੀਆਂ ਦਾ ਰਾਜਾ ਹੈ” ਲਿਖਤ ਵੀ ਲਾਈ ਹੋਈ ਸੀ।
39ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ!
40ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ?
41ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ।
42ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ।
43ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ।
44ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ।
45ਅਤੇ ਸੂਰਜ ਹਨ੍ਹੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ।
46ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, “ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,” ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।
47ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ!
48ਅਤੇ ਸਭ ਲੋਕ ਜਿਹੜੇ ਇਹ ਦ੍ਰਿਸ਼ ਵੇਖਣ ਨੂੰ ਇਕੱਠੇ ਹੋਏ ਸਨ, ਇਹ ਸਾਰੀ ਘਟਨਾ ਵੇਖ ਕੇ ਛਾਤੀਆਂ ਪਿੱਟਦੇ ਮੁੜੇ।
49ਅਤੇ ਉਸ ਦੇ ਸਭ ਜਾਣ-ਪਛਾਣ ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਦੂਰ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।

Read ਲੂਕਾ 23ਲੂਕਾ 23
Compare ਲੂਕਾ 23:33-49ਲੂਕਾ 23:33-49