40 ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ?
41 ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ।
42 ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ।
43 ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ।