Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 23

ਲੂਕਾ 23:5-12

Help us?
Click on verse(s) to share them!
5ਪਰ ਉਹ ਹੋਰ ਵੀ ਜੋਰ ਦੇ ਕੇ ਬੋਲੇ ਕਿ ਉਹ ਗਲੀਲ ਤੋਂ ਲੈ ਕੇ ਇੱਥੇ ਤੱਕ ਸਾਰੇ ਯਹੂਦਿਯਾ ਵਿੱਚ ਸਿਖਾਉਂਦਾ ਹੋਇਆ, ਲੋਕਾਂ ਨੂੰ ਭੜਕਾਉਂਦਾ ਹੈ।
6ਪਿਲਾਤੁਸ ਨੇ ਇਹ ਸੁਣ ਕੇ ਪੁੱਛਿਆ, “ਕੀ ਇਹ ਮਨੁੱਖ ਗਲੀਲੀ ਹੈ?”
7ਅਤੇ ਜਦ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ ਦੀ ਰਿਆਸਤ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਭੇਜ ਦਿੱਤਾ, ਜਿਹੜਾ ਆਪ ਉਨ੍ਹੀਂ ਦਿਨੀਂ ਯਰੂਸ਼ਲਮ ਵਿੱਚ ਸੀ।
8ਹੇਰੋਦੇਸ ਯਿਸੂ ਨੂੰ ਵੇਖ ਕੇ ਬਹੁਤ ਖੁਸ਼ ਹੋਇਆ ਕਿਉਂ ਜੋ ਉਹ ਬਹੁਤ ਸਮੇਂ ਤੋਂ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਉਸ ਨੇ ਉਸ ਦੀ ਖ਼ਬਰ ਸੁਣੀ ਸੀ ਅਤੇ ਉਸ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਚਮਤਕਾਰ ਵੇਖੇ।
9ਉਸ ਨੇ ਯਿਸੂ ਤੋਂ ਬਹੁਤੀਆਂ ਗੱਲਾਂ ਪੁੱਛੀਆਂ, ਪਰ ਉਸ ਨੇ ਉਹ ਨੂੰ ਇੱਕ ਦਾ ਵੀ ਉੱਤਰ ਨਾ ਦਿੱਤਾ।
10ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਖੜ੍ਹੇ ਹੋ ਕੇ ਵੱਡੇ ਜੋਸ਼ ਨਾਲ ਉਸ ਉੱਤੇ ਦੋਸ਼ ਲਾਇਆ।
11ਤਦ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਸ ਨੂੰ ਬੇਇੱਜ਼ਤ ਕੀਤਾ ਅਤੇ ਠੱਠਾ ਕੀਤਾ ਅਤੇ ਭੜਕੀਲੀ ਪੁਸ਼ਾਕ ਪਹਿਨਾ ਕੇ ਉਸ ਨੂੰ ਪਿਲਾਤੁਸ ਦੇ ਕੋਲ ਵਾਪਸ ਭੇਜ ਦਿੱਤਾ।
12ਅਤੇ ਉਸੇ ਦਿਨ ਹੇਰੋਦੇਸ ਅਤੇ ਪਿਲਾਤੁਸ ਆਪਸ ਵਿੱਚ ਮਿੱਤਰ ਬਣ ਗਏ ਕਿਉਂ ਜੋ ਪਹਿਲਾਂ ਉਨ੍ਹਾਂ ਵਿੱਚ ਦੁਸ਼ਮਣੀ ਸੀ।

Read ਲੂਕਾ 23ਲੂਕਾ 23
Compare ਲੂਕਾ 23:5-12ਲੂਕਾ 23:5-12