Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 24

ਲੂਕਾ 24:13-19

Help us?
Click on verse(s) to share them!
13ਤਾਂ ਵੇਖੋ, ਉਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਮਕ ਇੱਕ ਪਿੰਡ ਨੂੰ ਜਾਂਦੇ ਸਨ, ਜਿਹੜਾ ਯਰੂਸ਼ਲਮ ਤੋਂ ਸੱਤ ਮੀਲ ਦੂਰੀ ਤੇ ਹੈ।
14ਉਹ ਉਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੋਈਆਂ ਸਨ ਆਪਸ ਵਿੱਚ ਗੱਲਬਾਤ ਕਰਦੇ ਸਨ।
15ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਗੱਲਬਾਤ ਅਤੇ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਨ ਲੱਗਾ,
16ਪਰ ਉਨ੍ਹਾਂ ਦੀਆਂ ਅੱਖਾਂ ਬੰਦ ਕੀਤੀਆਂ ਗਈਆਂ ਸਨ ਕਿ ਉਹ ਉਸ ਨੂੰ ਪਹਿਚਾਣ ਨਾ ਸਕੇ।
17ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਆਪਸ ਵਿੱਚ ਕੀ ਗੱਲਾਂ ਕਰਦੇ ਹੋ? ਤਾਂ ਉਹ ਉਦਾਸ ਹੋ ਕੇ ਖੜ੍ਹੇ ਹੋ ਗਏ।
18ਤਦ ਕਲਿਉਪਸ ਨਾਮ ਦੇ ਇੱਕ ਨੇ ਉਸ ਨੂੰ ਉੱਤਰ ਦਿੱਤਾ, ਭਲਾ, ਤੂੰ ਹੀ ਇਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ-ਕੱਲ ਜਿਹੜੀਆਂ ਘਟਨਾਵਾਂ ਉੱਥੇ ਬੀਤੀਆਂ ਹਨ ਨਹੀਂ ਜਾਣਦਾ ਹੈਂ?
19ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਘਟਨਾਵਾਂ? ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ।

Read ਲੂਕਾ 24ਲੂਕਾ 24
Compare ਲੂਕਾ 24:13-19ਲੂਕਾ 24:13-19