27ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ।
28ਉਹ ਉਸ ਪਿੰਡ ਨੇੜੇ ਆਇਆ, ਜਿੱਥੇ ਉਹ ਜਾਂਦੇ ਸਨ ਅਤੇ ਉਸ ਨੇ ਅੱਗੇ ਵਧਣ ਨੂੰ ਕੀਤਾ।
29ਤਾਂ ਉਨ੍ਹਾਂ ਨੇ ਉਸ ਨੂੰ ਰੋਕ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸ਼ਾਮ ਪੈ ਗਈ ਹੈ ਅਤੇ ਹੁਣ ਦਿਨ ਢੱਲ਼ ਚੱਲਿਆ ਹੈ। ਤਦ ਉਹ ਉਨ੍ਹਾਂ ਨਾਲ ਰਹਿਣ ਲਈ ਅੰਦਰ ਗਿਆ।
30ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ।
31ਤਦ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਉਸ ਨੂੰ ਪਹਿਚਾਣ ਲਿਆ ਅਤੇ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ।
32ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਜਦ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪਵਿੱਤਰ ਗ੍ਰੰਥਾਂ ਦਾ ਅਰਥ ਖੋਲ੍ਹਦਾ ਸੀ ਤਾਂ ਕੀ ਸਾਡਾ ਦਿਲ ਸਾਡੇ ਅੰਦਰ ਉਬਾਲੇ ਨਹੀਂ ਖਾ ਰਿਹਾ ਸੀ?
33ਉਹ ਉਸੇ ਸਮੇਂ ਉੱਠ ਕੇ ਯਰੂਸ਼ਲਮ ਨੂੰ ਮੁੜੇ ਅਤੇ ਗਿਆਰ੍ਹਾਂ ਚੇਲਿਆਂ ਅਤੇ ਉਨ੍ਹਾਂ ਦੇ ਨਾਲ ਦਿਆਂ ਨੂੰ ਇਕੱਠੇ ਪਾਇਆ,
34ਜਿਹੜੇ ਕਹਿੰਦੇ ਸਨ ਕਿ ਪ੍ਰਭੂ ਸੱਚ-ਮੁੱਚ ਜੀ ਉੱਠਿਆ ਹੈ ਅਤੇ ਸ਼ਮਊਨ ਨੂੰ ਵਿਖਾਈ ਦਿੱਤਾ!
35ਤਾਂ ਉਨ੍ਹਾਂ ਨੇ ਸੁਣਾਇਆ ਕਿ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵੇਲੇ ਅਸੀਂ ਉਸ ਨੂੰ ਕਿਸ ਤਰ੍ਹਾਂ ਪਛਾਣਿਆਂ।
36ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ਤੁਹਾਨੂੰ ਸ਼ਾਂਤੀ ਮਿਲੇ।
37ਪਰ ਉਹ ਸਹਿਮ ਕੇ ਡਰ ਗਏ ਅਤੇ ਇਹ ਸਮਝੇ ਜੋ ਅਸੀਂ ਭੂਤ ਨੂੰ ਵੇਖਦੇ ਹਾਂ।
38ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਸ਼ੱਕ ਕਿਉਂ ਆ ਰਿਹਾ ਹੈ?
39ਮੇਰੇ ਹੱਥ ਅਤੇ ਮੇਰੇ ਪੈਰ ਵੇਖੋ, ਕਿ ਇਹ ਮੈਂ ਹੀ ਹਾਂ। ਮੈਨੂੰ ਛੂਹੋ ਅਤੇ ਵੇਖੋ ਕਿਉਂਕਿ ਆਤਮਾ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ।
40ਅਤੇ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਆਪਣੇ ਹੱਥ-ਪੈਰ ਵਿਖਾਏ।
41ਤਦ ਉਹ ਖੁਸ਼ੀ ਦੇ ਮਾਰੇ ਅਜੇ ਵੀ ਵਿਸ਼ਵਾਸ ਨਹੀਂ ਕਰਦੇ ਸਨ ਅਤੇ ਹੈਰਾਨ ਹੋ ਰਹੇ ਸਨ, ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਤੁਹਾਡੇ ਕੋਲ ਕੁਝ ਭੋਜਨ ਹੈ?