Text copied!
Bibles in Panjabi

ਲੂਕਾ 24:3-19 in Panjabi

Help us?

ਲੂਕਾ 24:3-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਅੰਦਰ ਜਾ ਕੇ ਪ੍ਰਭੂ ਯਿਸੂ ਦੀ ਲੋਥ ਨਾ ਪਾਈ।
4 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ।
5 ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ?
6 ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ,
7 ਕਿ ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ।
8 ਤਦ ਉਨ੍ਹਾਂ ਨੂੰ ਯਿਸੂ ਦੀਆਂ ਗੱਲਾਂ ਯਾਦ ਆਈਆਂ।
9 ਅਤੇ ਕਬਰ ਤੋਂ ਵਾਪਸ ਆ ਕੇ ਉਹਨਾਂ ਨੇ ਇਹ ਸਾਰੀਆਂ ਗੱਲਾਂ ਉਨ੍ਹਾਂ ਗਿਆਰ੍ਹਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸ ਦਿੱਤੀਆਂ।
10 ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਤੇ ਉਨ੍ਹਾਂ ਦੇ ਨਾਲ ਦੀਆਂ ਹੋਰ ਔਰਤਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ।
11 ਅਤੇ ਇਹ ਗੱਲਾਂ ਉਨ੍ਹਾਂ ਨੂੰ ਕਹਾਣੀਆਂ ਵਾਂਗੂੰ ਮਲੂਮ ਹੋਈਆਂ ਅਤੇ ਉਨ੍ਹਾਂ ਨੇ ਉਹਨਾਂ ਦਾ ਸੱਚ ਨਾ ਮੰਨਿਆ।
12 ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ਼ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।
13 ਤਾਂ ਵੇਖੋ, ਉਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਮਕ ਇੱਕ ਪਿੰਡ ਨੂੰ ਜਾਂਦੇ ਸਨ, ਜਿਹੜਾ ਯਰੂਸ਼ਲਮ ਤੋਂ ਸੱਤ ਮੀਲ ਦੂਰੀ ਤੇ ਹੈ।
14 ਉਹ ਉਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੋਈਆਂ ਸਨ ਆਪਸ ਵਿੱਚ ਗੱਲਬਾਤ ਕਰਦੇ ਸਨ।
15 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਗੱਲਬਾਤ ਅਤੇ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਨ ਲੱਗਾ,
16 ਪਰ ਉਨ੍ਹਾਂ ਦੀਆਂ ਅੱਖਾਂ ਬੰਦ ਕੀਤੀਆਂ ਗਈਆਂ ਸਨ ਕਿ ਉਹ ਉਸ ਨੂੰ ਪਹਿਚਾਣ ਨਾ ਸਕੇ।
17 ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਆਪਸ ਵਿੱਚ ਕੀ ਗੱਲਾਂ ਕਰਦੇ ਹੋ? ਤਾਂ ਉਹ ਉਦਾਸ ਹੋ ਕੇ ਖੜ੍ਹੇ ਹੋ ਗਏ।
18 ਤਦ ਕਲਿਉਪਸ ਨਾਮ ਦੇ ਇੱਕ ਨੇ ਉਸ ਨੂੰ ਉੱਤਰ ਦਿੱਤਾ, ਭਲਾ, ਤੂੰ ਹੀ ਇਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ-ਕੱਲ ਜਿਹੜੀਆਂ ਘਟਨਾਵਾਂ ਉੱਥੇ ਬੀਤੀਆਂ ਹਨ ਨਹੀਂ ਜਾਣਦਾ ਹੈਂ?
19 ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਘਟਨਾਵਾਂ? ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ।
ਲੂਕਾ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ