18 ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ।
19 ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ।
20 ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।
21 ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ।
22 ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ।
23 ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।
24 ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ।