Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 2

ਲੂਕਾ 2:4-22

Help us?
Click on verse(s) to share them!
4ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ।
5ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ।
6ਅਤੇ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਨਮ ਦੇਣ ਦੇ ਦਿਨ ਪੂਰੇ ਹੋ ਗਏ।
7ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ।
8ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ।
9ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ।
10ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
11ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।
12ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।
13ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ l
14ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।
15ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ।
16ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ।
17ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ।
18ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ।
19ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ।
20ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।
21ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ।
22ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ।

Read ਲੂਕਾ 2ਲੂਕਾ 2
Compare ਲੂਕਾ 2:4-22ਲੂਕਾ 2:4-22