Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 2

ਲੂਕਾ 2:9-29

Help us?
Click on verse(s) to share them!
9ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ।
10ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
11ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।
12ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।
13ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ l
14ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।
15ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ।
16ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ।
17ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ।
18ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ।
19ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ।
20ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।
21ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ।
22ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ।
23ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।
24ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ।
25ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ।
26ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ।
27ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ।
28ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ,
29ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ,

Read ਲੂਕਾ 2ਲੂਕਾ 2
Compare ਲੂਕਾ 2:9-29ਲੂਕਾ 2:9-29