Text copied!
Bibles in Panjabi

ਲੂਕਾ 2:9-29 in Panjabi

Help us?

ਲੂਕਾ 2:9-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ।
10 ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
11 ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।
12 ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।
13 ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ l
14 ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।
15 ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ।
16 ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ।
17 ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ।
18 ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ।
19 ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ।
20 ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।
21 ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ।
22 ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ।
23 ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।
24 ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ।
25 ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ।
26 ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ।
27 ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ।
28 ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ,
29 ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ,
ਲੂਕਾ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ