Text copied!
Bibles in Panjabi

ਲੂਕਾ 3:6-13 in Panjabi

Help us?

ਲੂਕਾ 3:6-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ।
7 ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”
8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।
9 ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
10 ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ?
11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।
12 ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ?
13 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ।
ਲੂਕਾ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ