Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 3

ਲੂਕਾ 3:6-18

Help us?
Click on verse(s) to share them!
6ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ।
7ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”
8ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।
9ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
10ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ?
11ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।
12ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ?
13ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ।
14ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ।
15ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ?
16ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
17ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
18ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਰਿਹਾ।

Read ਲੂਕਾ 3ਲੂਕਾ 3
Compare ਲੂਕਾ 3:6-18ਲੂਕਾ 3:6-18