Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 4

ਲੂਕਾ 4:10-16

Help us?
Click on verse(s) to share them!
10ਕਿਉਂਕਿ ਇਹ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਖਿਆ ਕਰਨ,
11ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।
12ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਇਹ ਵੀ ਆਖਿਆ ਗਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।
13ਜਦੋਂ ਸ਼ੈਤਾਨ ਉਸ ਨੂੰ ਪਰਖ ਚੁੱਕਿਆ ਤਾਂ ਕੁਝ ਸਮੇਂ ਤੱਕ ਉਸ ਕੋਲੋਂ ਦੂਰ ਰਿਹਾ।
14ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਮੁੜਿਆ ਅਤੇ ਉਹ ਸਾਰੇ ਇਲਾਕੇ ਵਿੱਚ ਪ੍ਰਸਿੱਧ ਹੋ ਗਿਆ।
15ਅਤੇ ਉਹ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ।
16ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਉਸਦਾ ਪਾਲਣ ਪੋਸ਼ਣ ਹੋਇਆ ਸੀ ਅਤੇ ਆਪਣੇ ਨੇਮ ਅਨੁਸਾਰ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਪੜ੍ਹਨ ਲਈ ਖੜ੍ਹਾ ਹੋਇਆ।

Read ਲੂਕਾ 4ਲੂਕਾ 4
Compare ਲੂਕਾ 4:10-16ਲੂਕਾ 4:10-16