Text copied!
Bibles in Panjabi

ਲੂਕਾ 4:25-40 in Panjabi

Help us?

ਲੂਕਾ 4:25-40 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ। ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।
26 ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨ੍ਹਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।
27 ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ।
28 ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ।
29 ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ।
30 ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਆਪਣੇ ਰਸਤੇ ਚੱਲਿਆ ਗਿਆ।
31 ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਸਭਾ ਘਰ ਵਿੱਚ ਉਪਦੇਸ਼ ਦੇਣ ਲੱਗਾ।
32 ਉਹ ਉਸ ਦੇ ਉਪਦੇਸ਼ ਨੂੰ ਸੁਣ ਕੇ ਹੈਰਾਨ ਹੋਏ ਕਿਉਂ ਜੋ ਉਹ ਅਧਿਕਾਰ ਨਾਲ ਬਚਨ ਬੋਲਦਾ ਸੀ।
33 ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,
34 ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।
35 ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ।
36 ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।
37 ਅਤੇ ਉਸ ਇਲਾਕੇ ਦੇ ਸਭ ਥਾਵਾਂ ਵਿੱਚ ਉਸ ਦੀ ਚਰਚਾ ਫੈਲ ਗਈ।
38 ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ।
39 ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ।
40 ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
ਲੂਕਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ