Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 5

ਲੂਕਾ 5:1-13

Help us?
Click on verse(s) to share them!
1ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ।
2ਅਤੇ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ, ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲ਼ਾਂ ਨੂੰ ਧੋ ਰਹੇ ਸਨ।
3ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਉੱਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਬੇਨਤੀ ਕੀਤੀ ਜੋ ਕੰਡੇ ਤੋਂ ਥੋੜ੍ਹਾ ਜਿਹਾ ਹਟਾ ਲੈ ਤਦ ਉਹ ਬੇੜੀ ਉੱਤੇ ਬੈਠ ਕੇ ਲੋਕਾਂ ਨੂੰ ਬਚਨ ਸੁਣਾਉਣ ਲੱਗਾ।
4ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ।
5ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ।
6ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ।
7ਤਦ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ, ਇਸ਼ਾਰਾ ਕੀਤਾ ਕਿ ਆ ਕੇ ਸਾਡੀ ਮਦਦ ਕਰੋ। ਸੋ ਉਹ ਆਏ ਅਤੇ ਦੋਵੇਂ ਬੇੜੀਆਂ ਅਜਿਹੀਆਂ ਭਰ ਗਈਆਂ ਕਿ ਉਹ ਡੁੱਬਣ ਲੱਗੀਆਂ।
8ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ।
9ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੇ ਸਾਰੇ ਹੈਰਾਨ ਹੋਏ।
10ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ।
11ਤਦ ਉਹ ਆਪਣੀਆਂ ਬੇੜੀਆਂ ਕੰਢੇ ਤੇ ਲਿਆਏ ਅਤੇ ਸਭ ਕੁਝ ਛੱਡ ਕੇ ਉਸ ਦੇ ਮਗਰ ਹੋ ਤੁਰੇ।
12ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
13ਤਾਂ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਸ ਦਾ ਕੋੜ੍ਹ ਚੰਗਾ ਹੋ ਗਿਆ।

Read ਲੂਕਾ 5ਲੂਕਾ 5
Compare ਲੂਕਾ 5:1-13ਲੂਕਾ 5:1-13