Text copied!
Bibles in Panjabi

ਲੂਕਾ 6:27-44 in Panjabi

Help us?

ਲੂਕਾ 6:27-44 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ।
28 ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ।
29 ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ।
30 ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦਿਹ ਅਤੇ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ।
31 ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ।
32 ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ, ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?
33 ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ?
34 ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿੰਦੇ ਹੋ ਜਿਨ੍ਹਾਂ ਕੋਲੋਂ ਲੈਣ ਦੀ ਆਸ ਹੋਵੇ ਤਾਂ ਤੁਹਾਡੀ ਕੀ ਭਲਿਆਈ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਕਿ ਮੁੜ ਕੇ ਉਨ੍ਹਾਂ ਤੋਂ ਉਹਨਾਂ ਹੀ ਵਾਪਸ ਲੈ ਲੈਣ।
35 ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।
36 ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ।
37 ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।
38 ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।
39 ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ?
40 ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ।
41 ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?
42 ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ। ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।
43 ਕੋਈ ਚੰਗਾ ਰੁੱਖ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀਂ ਹੈ ਜਿਹੜਾ ਚੰਗਾ ਫਲ ਦੇਵੇ।
44 ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ।
ਲੂਕਾ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ