Text copied!
Bibles in Panjabi

ਲੂਕਾ 6:6-19 in Panjabi

Help us?

ਲੂਕਾ 6:6-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਇੱਕ ਹੋਰ ਸਬਤ ਦੇ ਦਿਨ ਅਜਿਹਾ ਹੋਇਆ ਕਿ ਉਹ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ, ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ।
7 ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ।
8 ਤਦ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ ਅਤੇ ਸਾਹਮਣੇ ਆ ਕੇ ਖੜ੍ਹਾ ਹੋ ਜਾ ਅਤੇ ਉਹ ਉੱਠ ਖੜ੍ਹਾ ਹੋਇਆ।
9 ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?।
10 ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, “ਆਪਣਾ ਹੱਥ ਵਧਾ”। ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ।
11 ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?।
12 ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ।
13 ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ
14 ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ
15 ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੋਤੇਸ ਅਖਵਾਉਂਦਾ ਹੈ
16 ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ।
17 ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ।
18 ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ।
19 ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।
ਲੂਕਾ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ