11 ਇਸ ਦੇ ਪਿੱਛੋਂ ਇਹ ਹੋਇਆ ਯਿਸੂ ਨਾਈਨ ਨਾਮ ਦੇ ਇੱਕ ਨਗਰ ਨੂੰ ਗਿਆ ਅਤੇ ਉਸ ਦੇ ਚੇਲੇ ਅਤੇ ਵੱਡੀ ਭੀੜ ਉਸ ਦੇ ਨਾਲ ਤੁਰੀ ਜਾਂਦੀ ਸੀ।
12 ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ।
13 ਪ੍ਰਭੂ ਨੇ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ।
14 ਅਤੇ ਨੇੜੇ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਰੁੱਕ ਗਏ। ਤਦ ਉਸ ਨੇ ਕਿਹਾ, ਹੇ ਜਵਾਨ ਮੈਂ ਤੈਨੂੰ ਕਹਿੰਦਾ ਹਾਂ, ਉੱਠ!
15 ਤਦ ਉਹ ਮੁਰਦਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ।
16 ਤਦ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਕਿ ਸਾਡੇ ਵਿੱਚ ਇੱਕ ਮਹਾਨ ਨਬੀ ਉੱਠਿਆ ਹੈ, ਅਤੇ ਪਰਮੇਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ ਹੈ।
17 ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ।