Text copied!
Bibles in Panjabi

ਲੂਕਾ 7:35-41 in Panjabi

Help us?

ਲੂਕਾ 7:35-41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਸੋ ਗਿਆਨ ਆਪਣੇ ਸਾਰੇ ਕੰਮਾਂ ਦੁਆਰਾ ਸੱਚਾ ਠਹਿਰਿਆ!
36 ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ।
37 ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ।
38 ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।
39 ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ।
40 ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ।
41 ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।”
ਲੂਕਾ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ