Text copied!
Bibles in Panjabi

ਲੂਕਾ 8:3-18 in Panjabi

Help us?

ਲੂਕਾ 8:3-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੂਜ਼ਾਹ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ।
4 ਜਦ ਵੱਡੀ ਭੀੜ ਇਕੱਠੀ ਸੀ ਅਤੇ ਨਗਰਾਂ ਦੇ ਲੋਕ ਉਸ ਦੇ ਕੋਲ ਆਉਂਦੇ ਸਨ, ਤਾਂ ਉਸ ਨੇ ਦ੍ਰਿਸ਼ਟਾਂਤ ਨਾਲ ਆਖਿਆ
5 ਕਿ ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ ਅਤੇ ਬੀਜਦੇ ਹੋਏ ਕੁਝ ਬੀਜ ਸੜਕ ਦੇ ਕੰਢੇ ਜਾ ਡਿੱਗੇ ਅਤੇ ਮਿੱਧੇ ਗਏ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਨੂੰ ਚੁਗ ਲਿਆ।
6 ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜੋ ਉੱਗਦਿਆਂ ਹੀ ਸੁੱਕ ਗਏ ਕਿਉਂ ਜੋ ਉਹਨਾਂ ਨੂੰ ਪਾਣੀ ਨਾ ਮਿਲਿਆ।
7 ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਅਤੇ ਕੰਡਿਆਲੀਆਂ ਝਾੜੀਆਂ ਨੇ ਨਾਲ ਹੀ ਵੱਧ ਕੇ ਉਹਨਾਂ ਨੂੰ ਦਬਾ ਲਿਆ।
8 ਅਤੇ ਕੁਝ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਉੱਗ ਕੇ ਸੌ ਗੁਣਾ ਫਲ ਦਿੱਤਾ। ਉਹ ਇਹ ਗੱਲਾਂ ਕਹਿ ਕੇ ਉੱਚੀ ਆਵਾਜ਼ ਵਿੱਚ ਬੋਲਿਆ ਕਿ ਜਿਸ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ!
9 ਉਸ ਦੇ ਚੇਲਿਆਂ ਨੇ ਉਸ ਤੋਂ ਪੁੱਛਿਆ, ਇਸ ਦ੍ਰਿਸ਼ਟਾਂਤ ਦਾ ਅਰਥ ਕੀ ਹੈ?
10 ਅਤੇ ਉਸ ਨੇ ਕਿਹਾ, ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ ਉਹ ਵੇਖਦੇ ਹੋਏ ਨਾ ਵੇਖਣ ਅਤੇ ਸੁਣਦੇ ਹੋਏ ਨਾ ਸਮਝਣ।
11 ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ।
12 ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ।
13 ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ।
14 ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ।
15 ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ।
16 ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੋਰੇ ਜਾਂ ਮੰਜੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ।
17 ਕੁਝ ਛੁੱਪਿਆ ਨਹੀਂ ਜੋ ਪਰਗਟ? ਨਾ ਹੋਵੇਗਾ ਅਤੇ ਕੁਝ ਗੁਪਤ ਨਹੀਂ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ।
18 ਇਸ ਕਰਕੇ ਸੁਚੇਤ ਰਹੋ ਜੋ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ।
ਲੂਕਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ