Text copied!
Bibles in Panjabi

ਲੂਕਾ 8:45-51 in Panjabi

Help us?

ਲੂਕਾ 8:45-51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

45 ਤਦ ਯਿਸੂ ਨੇ ਕਿਹਾ, ਮੈਨੂੰ ਕਿਸ ਨੇ ਛੂਹਿਆ ਹੈ? ਜਦ ਸਾਰਿਆਂ ਨੇ ਨਾ ਕੀਤੀ ਤਾਂ ਪਤਰਸ ਅਤੇ ਉਸ ਦੇ ਨਾਲ ਦਿਆਂ ਨੇ ਆਖਿਆ, ਸੁਆਮੀ ਜੀ, ਭੀੜ ਤੁਹਾਡੇ ਉੱਤੇ ਡਿੱਗਦੀ ਹੈ।
46 ਪਰ ਯਿਸੂ ਨੇ ਆਖਿਆ, ਕਿਸੇ ਨੇ ਮੈਨੂੰ ਜ਼ਰੂਰ ਛੂਹਿਆ ਹੈ ਕਿਉਂ ਜੋ ਮੈਂ ਮਹਿਸੂਸ ਕੀਤਾ ਕਿ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ।
47 ਜਦ ਉਸ ਔਰਤ ਨੇ ਵੇਖਿਆ ਜੋ ਮੈਂ ਲੁੱਕ ਨਹੀਂ ਸਕਦੀ ਤਾਂ ਕੰਬਦੀ-ਕੰਬਦੀ ਯਿਸੂ ਕੋਲ ਆਈ ਅਤੇ ਉਸ ਦੇ ਚਰਨਾਂ ਵਿੱਚ ਡਿੱਗ ਕੇ ਸਾਰੇ ਲੋਕਾਂ ਦੇ ਸਾਹਮਣੇ ਆਪਣਾ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੂਹਿਆ ਅਤੇ ਕਿਸ ਤਰ੍ਹਾਂ ਇਕਦਮ ਚੰਗੀ ਹੋ ਗਈ।
48 ਯਿਸੂ ਨੇ ਉਸ ਨੂੰ ਆਖਿਆ, ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ।
49 ਉਹ ਬੋਲ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਕਿਸੇ ਨੇ ਆ ਕੇ ਕਿਹਾ ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਖੇਚਲ ਨਾ ਦੇ।
50 ਪਰ ਯਿਸੂ ਨੇ ਸੁਣ ਕੇ ਜੈਰੁਸ ਨੂੰ ਆਖਿਆ, ਨਾ ਡਰ, ਕੇਵਲ ਵਿਸ਼ਵਾਸ ਕਰ ਤਾਂ ਉਹ ਬਚ ਜਾਵੇਗੀ।
51 ਉਸ ਨੇ ਘਰ ਪਹੁੰਚ ਕੇ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਪਿਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਵੜਨ ਨਾ ਦਿੱਤਾ।
ਲੂਕਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ