Text copied!
Bibles in Panjabi

ਲੂਕਾ 8:9-32 in Panjabi

Help us?

ਲੂਕਾ 8:9-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਸ ਦੇ ਚੇਲਿਆਂ ਨੇ ਉਸ ਤੋਂ ਪੁੱਛਿਆ, ਇਸ ਦ੍ਰਿਸ਼ਟਾਂਤ ਦਾ ਅਰਥ ਕੀ ਹੈ?
10 ਅਤੇ ਉਸ ਨੇ ਕਿਹਾ, ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ ਉਹ ਵੇਖਦੇ ਹੋਏ ਨਾ ਵੇਖਣ ਅਤੇ ਸੁਣਦੇ ਹੋਏ ਨਾ ਸਮਝਣ।
11 ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ।
12 ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ।
13 ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ।
14 ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ।
15 ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ।
16 ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੋਰੇ ਜਾਂ ਮੰਜੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ।
17 ਕੁਝ ਛੁੱਪਿਆ ਨਹੀਂ ਜੋ ਪਰਗਟ? ਨਾ ਹੋਵੇਗਾ ਅਤੇ ਕੁਝ ਗੁਪਤ ਨਹੀਂ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ।
18 ਇਸ ਕਰਕੇ ਸੁਚੇਤ ਰਹੋ ਜੋ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ।
19 ਯਿਸੂ ਦੀ ਮਾਤਾ ਅਤੇ ਭਰਾ ਉਸ ਕੋਲ ਆਏ ਪਰ ਭੀੜ ਦੇ ਕਾਰਨ ਉਸ ਦੇ ਨੇੜੇ ਨਾ ਪਹੁੰਚ ਸਕੇ।
20 ਉਸ ਨੂੰ ਖ਼ਬਰ ਦਿੱਤੀ ਗਈ ਕਿ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਤੈਨੂੰ ਮਿਲਣਾ ਚਾਹੁੰਦੇ ਹਨ।
21 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਮਾਤਾ ਅਤੇ ਭਰਾ ਇਹ ਹਨ ਜੋ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ।
22 ਫਿਰ ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹੇ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਆਓ, ਅਸੀਂ ਝੀਲ ਦੇ ਉਸ ਪਾਰ ਚੱਲੀਏ, ਤਾਂ ਉਨ੍ਹਾਂ ਨੇ ਬੇੜੀ ਖੋਲ੍ਹ ਦਿੱਤੀ।
23 ਪਰ ਜਦ ਉਹ ਬੇੜੀ ਵਿੱਚ ਜਾ ਰਹੇ ਸਨ ਤਾਂ ਯਿਸੂ ਸੌਂ ਗਿਆ ਅਤੇ ਝੀਲ ਵਿੱਚ ਤੂਫ਼ਾਨ ਆਇਆ ਅਤੇ ਬੇੜੀ ਪਾਣੀ ਨਾਲ ਭਰਦੀ ਜਾਂਦੀ ਸੀ। ਇਸ ਲਈ ਉਹ ਖ਼ਤਰੇ ਵਿੱਚ ਸਨ।
24 ਤਦ ਚੇਲਿਆਂ ਨੇ ਆ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਤਦ ਉਸ ਨੇ ਉੱਠ ਕੇ ਤੂਫ਼ਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ।
25 ਫੇਰ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡਾ ਵਿਸ਼ਵਾਸ ਕਿੱਥੇ ਹੈ? ਅਤੇ ਉਹ ਡਰ ਗਏ ਅਤੇ ਹੈਰਾਨ ਹੋ ਕੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਗੱਲ ਮੰਨਦੇ ਹਨ?।
26 ਉਹ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ ਜੋ ਗਲੀਲ ਦੇ ਸਾਹਮਣੇ ਉਸ ਪਾਰ ਹੈ।
27 ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ।
28 ਅਤੇ ਉਹ ਯਿਸੂ ਨੂੰ ਵੇਖਦਿਆਂ ਹੀ ਚੀਕ ਉੱਠਿਆ ਅਤੇ ਉਸ ਦੇ ਅੱਗੇ ਡਿੱਗ ਪਿਆ ਅਤੇ ਉੱਚੀ ਅਵਾਜ਼ ਨਾਲ ਬੋਲਿਆ, ਹੇ ਮਹਾਂ ਪਰਮੇਸ਼ੁਰ ਦੇ ਪੁੱਤਰ ਯਿਸੂ, ਤੁਹਾਡਾ ਮੇਰੇ ਨਾਲ ਕੀ ਕੰਮ? ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਦੁੱਖ ਨਾ ਦਿਓ!
29 ਕਿਉਂਕਿ ਉਹ ਅਸ਼ੁੱਧ ਆਤਮਾ ਨੂੰ ਉਸ ਆਦਮੀ ਵਿੱਚੋਂ ਨਿੱਕਲਣ ਦਾ ਹੁਕਮ ਦੇ ਰਿਹਾ ਸੀ, ਇਸ ਲਈ ਜੋ ਦੁਸ਼ਟ-ਆਤਮਾ ਬਾਰ-ਬਾਰ ਉਸ ਵਿੱਚ ਆਉਂਦਾ ਸੀ। ਬਹੁਤ ਬਾਰ ਲੋਕ ਉਸ ਨੂੰ ਸੰਗਲਾਂ ਅਤੇ ਬੇੜੀਆਂ ਨਾਲ ਜਕੜ ਕੇ ਪਹਿਰੇ ਵਿੱਚ ਰੱਖਦੇ ਸਨ ਪਰ ਉਹ ਬੰਧਨਾਂ ਨੂੰ ਤੋੜ ਦਿੰਦਾ ਸੀ। ਦੁਸ਼ਟ-ਆਤਮਾ ਉਸ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ।
30 ਫਿਰ ਯਿਸੂ ਨੇ ਉਸ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਬੋਲਿਆ, ਲਸ਼ਕਰ, ਕਿਉਂ ਜੋ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਵਿੱਚ ਸਨ।
31 ਅਤੇ ਉਨ੍ਹਾਂ ਯਿਸੂ ਦੀ ਮਿੰਨਤ ਕੀਤੀ ਕਿ ਸਾਨੂੰ ਅਥਾਹ ਕੁੰਡ ਵਿੱਚ ਜਾਣ ਦਾ ਹੁਕਮ ਨਾ ਕਰ!
32 ਨੇੜੇ ਪਹਾੜ ਉੱਤੇ ਸੂਰਾਂ ਦਾ ਇੱਕ ਵੱਡਾ ਇੱਜੜ ਚੁਗਦਾ ਸੀ ਅਤੇ ਉਨ੍ਹਾਂ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਆਗਿਆ ਦਿਓ ਜੋ ਅਸੀਂ ਉਨ੍ਹਾਂ ਸੂਰਾਂ ਵਿੱਚ ਜਾ ਵੜੀਏ ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ।
ਲੂਕਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ