Text copied!
Bibles in Panjabi

ਲੂਕਾ 9:20-24 in Panjabi

Help us?

ਲੂਕਾ 9:20-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉੱਤਰ ਦਿੱਤਾ ਕਿ ਪਰਮੇਸ਼ੁਰ ਦੇ ਮਸੀਹ!
21 ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਜੋ ਕਿਸੇ ਨੂੰ ਨਾ ਦੱਸਿਓ!
22 ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ।
23 ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
24 ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
ਲੂਕਾ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ