Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 10

ਲੇਵੀਆਂ 10:1-6

Help us?
Click on verse(s) to share them!
1ਤਦ ਹਾਰੂਨ ਦੇ ਪੁੱਤਰਾਂ ਨਾਦਾਬ ਅਤੇ ਅਬੀਹੂ ਨੇ ਆਪੋ-ਆਪਣੀ ਧੂਪਦਾਨੀ ਲੈ ਕੇ ਉਸ ਦੇ ਵਿੱਚ ਅੱਗ ਭਰੀ ਅਤੇ ਉਸ ਵਿੱਚ ਧੂਪ ਪਾ ਕੇ ਯਹੋਵਾਹ ਦੇ ਅੱਗੇ ਓਪਰਾ ਧੂਪ ਧੁਖਾਇਆ, ਜਿਸ ਤੋਂ ਯਹੋਵਾਹ ਨੇ ਉਨ੍ਹਾਂ ਨੂੰ ਵਰਜਿਆ ਸੀ।
2ਤਦ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਅਤੇ ਉਨ੍ਹਾਂ ਨੂੰ ਭਸਮ ਕਰ ਦਿੱਤਾ ਅਤੇ ਉਹ ਯਹੋਵਾਹ ਦੇ ਅੱਗੇ ਮਰ ਗਏ।
3ਤਦ ਮੂਸਾ ਨੇ ਹਾਰੂਨ ਨੂੰ ਆਖਿਆ, “ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ।” ਅਤੇ ਹਾਰੂਨ ਚੁੱਪ ਰਿਹਾ।
4ਤਦ ਮੂਸਾ ਨੇ ਹਾਰੂਨ ਦੇ ਚਾਚੇ ਉੱਜ਼ੀਏਲ ਦੇ ਪੁੱਤਰ ਮੀਸ਼ਾਏਲ ਅਤੇ ਅਲਸਾਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਨੇੜੇ ਆਓ ਅਤੇ ਆਪਣੇ ਭਰਾਵਾਂ ਨੂੰ ਪਵਿੱਤਰ ਸਥਾਨ ਦੇ ਅੱਗੋਂ ਚੁੱਕ ਕੇ ਡੇਰੇ ਤੋਂ ਬਾਹਰ ਲੈ ਜਾਓ।”
5ਤਦ ਉਨ੍ਹਾਂ ਨੇ ਮੂਸਾ ਦੇ ਹੁਕਮ ਅਨੁਸਾਰ ਨੇੜੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਕੁੜਤਿਆਂ ਸਮੇਤ ਚੁੱਕਿਆ ਅਤੇ ਡੇਰੇ ਤੋਂ ਬਾਹਰ ਲੈ ਗਏ।
6ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਹੀ ਆਪਣੇ ਬਸਤਰਾਂ ਨੂੰ ਪਾੜੋ, ਅਜਿਹਾ ਨਾ ਹੋਵੇ ਕਿ ਤੁਸੀਂ ਵੀ ਮਰ ਜਾਓ ਅਤੇ ਸਾਰੀ ਮੰਡਲੀ ਉੱਤੇ ਉਸ ਦਾ ਕ੍ਰੋਧ ਭੜਕੇ ਪਰ ਤੇਰੇ ਭਰਾ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਅੱਗ ਦੇ ਕਾਰਨ ਸੋਗ ਕਰਨ, ਜਿਹੜੀ ਯਹੋਵਾਹ ਨੇ ਜਲਾਈ ਹੈ।

Read ਲੇਵੀਆਂ 10ਲੇਵੀਆਂ 10
Compare ਲੇਵੀਆਂ 10:1-6ਲੇਵੀਆਂ 10:1-6