Text copied!
Bibles in Panjabi

ਲੇਵੀਆਂ 10:1-6 in Panjabi

Help us?

ਲੇਵੀਆਂ 10:1-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਤਦ ਹਾਰੂਨ ਦੇ ਪੁੱਤਰਾਂ ਨਾਦਾਬ ਅਤੇ ਅਬੀਹੂ ਨੇ ਆਪੋ-ਆਪਣੀ ਧੂਪਦਾਨੀ ਲੈ ਕੇ ਉਸ ਦੇ ਵਿੱਚ ਅੱਗ ਭਰੀ ਅਤੇ ਉਸ ਵਿੱਚ ਧੂਪ ਪਾ ਕੇ ਯਹੋਵਾਹ ਦੇ ਅੱਗੇ ਓਪਰਾ ਧੂਪ ਧੁਖਾਇਆ, ਜਿਸ ਤੋਂ ਯਹੋਵਾਹ ਨੇ ਉਨ੍ਹਾਂ ਨੂੰ ਵਰਜਿਆ ਸੀ।
2 ਤਦ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਅਤੇ ਉਨ੍ਹਾਂ ਨੂੰ ਭਸਮ ਕਰ ਦਿੱਤਾ ਅਤੇ ਉਹ ਯਹੋਵਾਹ ਦੇ ਅੱਗੇ ਮਰ ਗਏ।
3 ਤਦ ਮੂਸਾ ਨੇ ਹਾਰੂਨ ਨੂੰ ਆਖਿਆ, “ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ।” ਅਤੇ ਹਾਰੂਨ ਚੁੱਪ ਰਿਹਾ।
4 ਤਦ ਮੂਸਾ ਨੇ ਹਾਰੂਨ ਦੇ ਚਾਚੇ ਉੱਜ਼ੀਏਲ ਦੇ ਪੁੱਤਰ ਮੀਸ਼ਾਏਲ ਅਤੇ ਅਲਸਾਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਨੇੜੇ ਆਓ ਅਤੇ ਆਪਣੇ ਭਰਾਵਾਂ ਨੂੰ ਪਵਿੱਤਰ ਸਥਾਨ ਦੇ ਅੱਗੋਂ ਚੁੱਕ ਕੇ ਡੇਰੇ ਤੋਂ ਬਾਹਰ ਲੈ ਜਾਓ।”
5 ਤਦ ਉਨ੍ਹਾਂ ਨੇ ਮੂਸਾ ਦੇ ਹੁਕਮ ਅਨੁਸਾਰ ਨੇੜੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਕੁੜਤਿਆਂ ਸਮੇਤ ਚੁੱਕਿਆ ਅਤੇ ਡੇਰੇ ਤੋਂ ਬਾਹਰ ਲੈ ਗਏ।
6 ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਹੀ ਆਪਣੇ ਬਸਤਰਾਂ ਨੂੰ ਪਾੜੋ, ਅਜਿਹਾ ਨਾ ਹੋਵੇ ਕਿ ਤੁਸੀਂ ਵੀ ਮਰ ਜਾਓ ਅਤੇ ਸਾਰੀ ਮੰਡਲੀ ਉੱਤੇ ਉਸ ਦਾ ਕ੍ਰੋਧ ਭੜਕੇ ਪਰ ਤੇਰੇ ਭਰਾ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਅੱਗ ਦੇ ਕਾਰਨ ਸੋਗ ਕਰਨ, ਜਿਹੜੀ ਯਹੋਵਾਹ ਨੇ ਜਲਾਈ ਹੈ।
ਲੇਵੀਆਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ