Text copied!
Bibles in Panjabi

ਲੇਵੀਆਂ 10:3-12 in Panjabi

Help us?

ਲੇਵੀਆਂ 10:3-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤਦ ਮੂਸਾ ਨੇ ਹਾਰੂਨ ਨੂੰ ਆਖਿਆ, “ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ।” ਅਤੇ ਹਾਰੂਨ ਚੁੱਪ ਰਿਹਾ।
4 ਤਦ ਮੂਸਾ ਨੇ ਹਾਰੂਨ ਦੇ ਚਾਚੇ ਉੱਜ਼ੀਏਲ ਦੇ ਪੁੱਤਰ ਮੀਸ਼ਾਏਲ ਅਤੇ ਅਲਸਾਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਨੇੜੇ ਆਓ ਅਤੇ ਆਪਣੇ ਭਰਾਵਾਂ ਨੂੰ ਪਵਿੱਤਰ ਸਥਾਨ ਦੇ ਅੱਗੋਂ ਚੁੱਕ ਕੇ ਡੇਰੇ ਤੋਂ ਬਾਹਰ ਲੈ ਜਾਓ।”
5 ਤਦ ਉਨ੍ਹਾਂ ਨੇ ਮੂਸਾ ਦੇ ਹੁਕਮ ਅਨੁਸਾਰ ਨੇੜੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਕੁੜਤਿਆਂ ਸਮੇਤ ਚੁੱਕਿਆ ਅਤੇ ਡੇਰੇ ਤੋਂ ਬਾਹਰ ਲੈ ਗਏ।
6 ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਹੀ ਆਪਣੇ ਬਸਤਰਾਂ ਨੂੰ ਪਾੜੋ, ਅਜਿਹਾ ਨਾ ਹੋਵੇ ਕਿ ਤੁਸੀਂ ਵੀ ਮਰ ਜਾਓ ਅਤੇ ਸਾਰੀ ਮੰਡਲੀ ਉੱਤੇ ਉਸ ਦਾ ਕ੍ਰੋਧ ਭੜਕੇ ਪਰ ਤੇਰੇ ਭਰਾ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਅੱਗ ਦੇ ਕਾਰਨ ਸੋਗ ਕਰਨ, ਜਿਹੜੀ ਯਹੋਵਾਹ ਨੇ ਜਲਾਈ ਹੈ।
7 ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ ਕਿਉਂ ਜੋ ਯਹੋਵਾਹ ਦਾ ਮਸਹ ਕਰਨ ਦਾ ਤੇਲ ਤੁਹਾਡੇ ਉੱਤੇ ਹੈ।” ਤਦ ਉਨ੍ਹਾਂ ਨੇ ਮੂਸਾ ਦੇ ਬਚਨ ਦੇ ਅਨੁਸਾਰ ਕੀਤਾ।
8 ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ,
9 “ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ। ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ।
10 ਤਾਂ ਜੋ ਤੁਸੀਂ ਪਵਿੱਤਰ ਅਤੇ ਅਪਵਿੱਤਰ ਦੇ ਵਿੱਚ ਅਤੇ ਸ਼ੁੱਧ ਅਤੇ ਅਸ਼ੁੱਧ ਦੇ ਵਿੱਚ ਫ਼ਰਕ ਕਰ ਸਕੋ।
11 ਅਤੇ ਇਸਰਾਏਲੀਆਂ ਨੂੰ ਉਹ ਸਾਰੀਆਂ ਬਿਧੀਆਂ ਸਿਖਾਓ ਜੋ ਯਹੋਵਾਹ ਨੇ ਉਨ੍ਹਾਂ ਨੂੰ ਮੂਸਾ ਦੇ ਰਾਹੀਂ ਆਖੀਆਂ ਸਨ।”
12 ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਬਚੇ ਹੋਏ ਦੋਵੇਂ ਪੁੱਤਰਾਂ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਬਚੀ ਹੈ, ਉਸ ਨੂੰ ਲੈ ਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨ੍ਹਾਂ ਖਾਓ, ਕਿਉਂ ਜੋ ਉਹ ਅੱਤ ਪਵਿੱਤਰ ਹੈ।
ਲੇਵੀਆਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ