Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 11

ਲੇਵੀਆਂ 11:13-39

Help us?
Click on verse(s) to share them!
13ਪੰਛੀਆਂ ਵਿੱਚੋਂ ਜਿਹੜੇ ਤੁਹਾਡੇ ਲਈ ਅਸ਼ੁੱਧ ਹਨ, ਉਹ ਇਹ ਹਨ, ਇਹ ਨਾ ਖਾਧੇ ਜਾਣ ਕਿਉਂ ਜੋ ਇਹ ਘਿਣਾਉਣੇ ਹਨ ਅਰਥਾਤ ਉਕਾਬ, ਗਿੱਧ, ਮੱਛੀ ਮਾਰ,
14ਇੱਲ, ਗਿਰਝ ਆਪਣੀ ਪ੍ਰਜਾਤੀ ਅਨੁਸਾਰ,
15ਸਭ ਪ੍ਰਕਾਰ ਦੇ ਕਾਂ ਆਪਣੀ ਪ੍ਰਜਾਤੀ ਅਨੁਸਾਰ,
16ਸ਼ੁਤਰਮੁਰਗ, ਬਿਲ ਬਤੌਰੀ, ਕੋਇਲ ਅਤੇ ਬਾਜ਼ ਆਪਣੀ ਪ੍ਰਜਾਤੀ ਅਨੁਸਾਰ,
17ਚੁਗਲ, ਜਲਕਾਊਂ, ਵੱਡਾ ਉੱਲੂ,
18ਰਾਜਹੰਸ, ਹਵਾਸਿਲ, ਆਰਗਲ,
19ਲਮਢੀਂਗ ਅਤੇ ਬਗਲਾ ਆਪਣੀ ਪ੍ਰਜਾਤੀ ਅਨੁਸਾਰ, ਟਟੀਹਰੀ ਅਤੇ ਚਮਗਾਦੜ,
20ਸਾਰੇ ਘਿਸਰਨ ਵਾਲੇ ਜੋ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚਲਦੇ ਹਨ, ਉਹ ਸਭ ਤੁਹਾਡੇ ਲਈ ਘਿਣਾਉਣੇ ਹਨ।
21ਪਰ ਸਾਰੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚੱਲਦੇ ਹਨ, ਅਤੇ ਜਿਨ੍ਹਾਂ ਦੀਆਂ ਧਰਤੀ ਉੱਤੇ ਟੱਪਣ ਲਈ ਲੱਤਾਂ ਹਨ, ਇਹ ਤੁਸੀਂ ਖਾ ਸਕਦੇ ਹੋ।
22ਉਹ ਇਹ ਹਨ ਅਰਥਾਤ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਰੋਡਾ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਗਭਰੇਲਾ ਅਤੇ ਟਿੱਡੀ ਆਪਣੀ ਪ੍ਰਜਾਤੀ ਅਨੁਸਾਰ।
23ਪਰ ਹੋਰ ਸਾਰੇ ਘਿਸਰਨ ਅਤੇ ਉੱਡਣ ਵਾਲੇ ਕੀੜੇ ਜਿਨ੍ਹਾਂ ਦੇ ਚਾਰ ਪੈਰ ਹਨ, ਇਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ।
24ਇਨ੍ਹਾਂ ਤੋਂ ਤੁਸੀਂ ਅਸ਼ੁੱਧ ਹੋਵੋਗੇ, ਜੋ ਕੋਈ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
25ਅਤੇ ਜੋ ਕੋਈ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਵੀ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
26ਸਾਰੇ ਪਸ਼ੂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਪਰ ਪੂਰੀ ਤਰ੍ਹਾਂ ਚਿਰੇ ਹੋਏ ਨਹੀਂ ਹਨ, ਅਤੇ ਜੁਗਾਲੀ ਨਹੀਂ ਕਰਦੇ, ਇਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਨੂੰ ਛੂਹੇ ਉਹ ਅਸ਼ੁੱਧ ਠਹਿਰੇਗਾ।
27ਅਤੇ ਚਾਰ ਪੈਰਾਂ ਨਾਲ ਚੱਲਣ ਵਾਲੇ ਸਭ ਪ੍ਰਕਾਰ ਦੇ ਪਸ਼ੂਆਂ ਵਿੱਚੋਂ ਜਿਹੜੇ ਪੰਜਿਆਂ ਭਾਰ ਤੁਰਦੇ ਹਨ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
28ਅਤੇ ਜੋ ਕੋਈ ਇਨ੍ਹਾਂ ਦੀ ਲੋਥ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ।
29ਅਤੇ ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ, ਇਹ ਤੁਹਾਡੇ ਲਈ ਅਸ਼ੁੱਧ ਹਨ, ਅਰਥਾਤ ਛਛੂੰਦਰ, ਚੂਹਾ ਅਤੇ ਗੌਹ ਆਪਣੀ ਪ੍ਰਜਾਤੀ ਦੇ ਅਨੁਸਾਰ,
30ਅਤੇ ਛਿਪਕਲੀ, ਕੋੜ੍ਹਕਿਰਲੀ, ਕਿਰਲੀ, ਅਜਾਤ ਅਤੇ ਗਿਰਗਿਟ,
31ਸਾਰੇ ਘਿਸਰਨ ਵਾਲਿਆਂ ਵਿੱਚੋਂ ਇਹ ਤੁਹਾਡੇ ਲਈ ਅਸ਼ੁੱਧ ਹਨ, ਜਿਹੜਾ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
32ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਮਰ ਕੇ ਕਿਸੇ ਵਸਤੂ ਉੱਤੇ ਡਿੱਗ ਪਵੇ ਤਾਂ ਉਹ ਵਸਤੂ ਅਸ਼ੁੱਧ ਠਹਿਰੇਗੀ, ਭਾਵੇਂ ਲੱਕੜ ਦਾ ਭਾਂਡਾ, ਭਾਵੇਂ ਬਸਤਰ, ਭਾਵੇਂ ਚਮੜਾ, ਭਾਵੇਂ ਤੱਪੜ, ਭਾਵੇਂ ਕੋਈ ਵੀ ਭਾਂਡਾ ਜੋ ਵਰਤਣ ਵਿੱਚ ਆਇਆ ਹੋਵੇ, ਤਾਂ ਉਹ ਪਾਣੀ ਵਿੱਚ ਪਾਇਆ ਜਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ, ਇਸ ਤਰ੍ਹਾਂ ਨਾਲ ਉਹ ਸ਼ੁੱਧ ਹੋਵੇਗਾ।
33ਅਤੇ ਜੇਕਰ ਮਿੱਟੀ ਦਾ ਭਾਂਡਾ ਹੋਵੇ, ਜਿਸ ਦੇ ਵਿੱਚ ਇਨ੍ਹਾਂ ਵਿੱਚੋਂ ਕੁਝ ਡਿੱਗ ਪਵੇ, ਤਾਂ ਜੋ ਕੁਝ ਉਸ ਭਾਂਡੇ ਦੇ ਵਿੱਚ ਹੈ ਉਹ ਅਸ਼ੁੱਧ ਹੋਵੇਗਾ ਅਤੇ ਉਹ ਭਾਂਡਾ ਤੋੜ ਦਿੱਤਾ ਜਾਵੇ।
34ਸਾਰਾ ਭੋਜਨ ਜੋ ਖਾਧਾ ਜਾਂਦਾ ਹੈ, ਜੇਕਰ ਉਸ ਵਿੱਚ ਪਾਣੀ ਪੈ ਜਾਵੇ, ਤਾਂ ਉਹ ਅਸ਼ੁੱਧ ਹੋਵੇਗਾ, ਫੇਰ ਜੋ ਕੁਝ ਇਸ ਪ੍ਰਕਾਰ ਦੇ ਭਾਂਡੇ ਵਿੱਚ ਪੀਤਾ ਜਾਂਦਾ ਹੈ ਉਹ ਸਭ ਕੁਝ ਅਸ਼ੁੱਧ ਹੋਵੇਗਾ।
35ਅਤੇ ਜੇਕਰ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਤੰਦੂਰ ਜਾਂ ਚੁੱਲ੍ਹੇ ਉੱਤੇ ਡਿੱਗ ਪਵੇ ਤਾਂ ਉਹ ਅਸ਼ੁੱਧ ਹੋਣਗੇ ਅਤੇ ਤੋੜ ਦਿੱਤੇ ਜਾਣ, ਕਿਉਂ ਜੋ ਉਹ ਅਸ਼ੁੱਧ ਹਨ, ਅਤੇ ਤੁਹਾਡੇ ਲਈ ਵੀ ਅਸ਼ੁੱਧ ਠਹਿਰਨਗੇ।
36ਪਰ ਤਲਾਬ ਜਾਂ ਸੋਤਾ ਜਿਸ ਦੇ ਵਿੱਚ ਪਾਣੀ ਬਹੁਤ ਹੋਵੇ, ਉਹ ਸ਼ੁੱਧ ਹੀ ਠਹਿਰੇ ਪਰ ਜੋ ਕੁਝ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਅਸ਼ੁੱਧ ਠਹਿਰੇ।
37ਜੇਕਰ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਕਿਸੇ ਬੀਜਣ ਵਾਲੇ ਬੀਜ ਉੱਤੇ ਡਿੱਗ ਜਾਵੇ, ਤਾਂ ਵੀ ਉਹ ਸ਼ੁੱਧ ਰਹੇਗਾ।
38ਪਰ ਜੇਕਰ ਉਹ ਬੀਜ ਪਾਣੀ ਵਿੱਚ ਭਿੱਜ ਜਾਵੇ ਅਤੇ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਉਸ ਦੇ ਉੱਤੇ ਡਿੱਗ ਜਾਵੇ, ਤਾਂ ਉਹ ਤੁਹਾਡੇ ਲਈ ਅਸ਼ੁੱਧ ਹੋਵੇਗਾ।
39ਫੇਰ ਜਿਹੜਾ ਪਸ਼ੂ ਤੁਹਾਡੇ ਖਾਣ ਜੋਗ ਹੈ, ਜੇਕਰ ਮਰ ਜਾਵੇ ਤਾਂ ਜੋ ਕੋਈ ਉਸ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।

Read ਲੇਵੀਆਂ 11ਲੇਵੀਆਂ 11
Compare ਲੇਵੀਆਂ 11:13-39ਲੇਵੀਆਂ 11:13-39