Text copied!
Bibles in Panjabi

ਲੇਵੀਆਂ 11:17-39 in Panjabi

Help us?

ਲੇਵੀਆਂ 11:17-39 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਚੁਗਲ, ਜਲਕਾਊਂ, ਵੱਡਾ ਉੱਲੂ,
18 ਰਾਜਹੰਸ, ਹਵਾਸਿਲ, ਆਰਗਲ,
19 ਲਮਢੀਂਗ ਅਤੇ ਬਗਲਾ ਆਪਣੀ ਪ੍ਰਜਾਤੀ ਅਨੁਸਾਰ, ਟਟੀਹਰੀ ਅਤੇ ਚਮਗਾਦੜ,
20 ਸਾਰੇ ਘਿਸਰਨ ਵਾਲੇ ਜੋ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚਲਦੇ ਹਨ, ਉਹ ਸਭ ਤੁਹਾਡੇ ਲਈ ਘਿਣਾਉਣੇ ਹਨ।
21 ਪਰ ਸਾਰੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚੱਲਦੇ ਹਨ, ਅਤੇ ਜਿਨ੍ਹਾਂ ਦੀਆਂ ਧਰਤੀ ਉੱਤੇ ਟੱਪਣ ਲਈ ਲੱਤਾਂ ਹਨ, ਇਹ ਤੁਸੀਂ ਖਾ ਸਕਦੇ ਹੋ।
22 ਉਹ ਇਹ ਹਨ ਅਰਥਾਤ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਰੋਡਾ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਗਭਰੇਲਾ ਅਤੇ ਟਿੱਡੀ ਆਪਣੀ ਪ੍ਰਜਾਤੀ ਅਨੁਸਾਰ।
23 ਪਰ ਹੋਰ ਸਾਰੇ ਘਿਸਰਨ ਅਤੇ ਉੱਡਣ ਵਾਲੇ ਕੀੜੇ ਜਿਨ੍ਹਾਂ ਦੇ ਚਾਰ ਪੈਰ ਹਨ, ਇਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ।
24 ਇਨ੍ਹਾਂ ਤੋਂ ਤੁਸੀਂ ਅਸ਼ੁੱਧ ਹੋਵੋਗੇ, ਜੋ ਕੋਈ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
25 ਅਤੇ ਜੋ ਕੋਈ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਵੀ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
26 ਸਾਰੇ ਪਸ਼ੂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਪਰ ਪੂਰੀ ਤਰ੍ਹਾਂ ਚਿਰੇ ਹੋਏ ਨਹੀਂ ਹਨ, ਅਤੇ ਜੁਗਾਲੀ ਨਹੀਂ ਕਰਦੇ, ਇਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਨੂੰ ਛੂਹੇ ਉਹ ਅਸ਼ੁੱਧ ਠਹਿਰੇਗਾ।
27 ਅਤੇ ਚਾਰ ਪੈਰਾਂ ਨਾਲ ਚੱਲਣ ਵਾਲੇ ਸਭ ਪ੍ਰਕਾਰ ਦੇ ਪਸ਼ੂਆਂ ਵਿੱਚੋਂ ਜਿਹੜੇ ਪੰਜਿਆਂ ਭਾਰ ਤੁਰਦੇ ਹਨ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
28 ਅਤੇ ਜੋ ਕੋਈ ਇਨ੍ਹਾਂ ਦੀ ਲੋਥ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ।
29 ਅਤੇ ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ, ਇਹ ਤੁਹਾਡੇ ਲਈ ਅਸ਼ੁੱਧ ਹਨ, ਅਰਥਾਤ ਛਛੂੰਦਰ, ਚੂਹਾ ਅਤੇ ਗੌਹ ਆਪਣੀ ਪ੍ਰਜਾਤੀ ਦੇ ਅਨੁਸਾਰ,
30 ਅਤੇ ਛਿਪਕਲੀ, ਕੋੜ੍ਹਕਿਰਲੀ, ਕਿਰਲੀ, ਅਜਾਤ ਅਤੇ ਗਿਰਗਿਟ,
31 ਸਾਰੇ ਘਿਸਰਨ ਵਾਲਿਆਂ ਵਿੱਚੋਂ ਇਹ ਤੁਹਾਡੇ ਲਈ ਅਸ਼ੁੱਧ ਹਨ, ਜਿਹੜਾ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
32 ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਮਰ ਕੇ ਕਿਸੇ ਵਸਤੂ ਉੱਤੇ ਡਿੱਗ ਪਵੇ ਤਾਂ ਉਹ ਵਸਤੂ ਅਸ਼ੁੱਧ ਠਹਿਰੇਗੀ, ਭਾਵੇਂ ਲੱਕੜ ਦਾ ਭਾਂਡਾ, ਭਾਵੇਂ ਬਸਤਰ, ਭਾਵੇਂ ਚਮੜਾ, ਭਾਵੇਂ ਤੱਪੜ, ਭਾਵੇਂ ਕੋਈ ਵੀ ਭਾਂਡਾ ਜੋ ਵਰਤਣ ਵਿੱਚ ਆਇਆ ਹੋਵੇ, ਤਾਂ ਉਹ ਪਾਣੀ ਵਿੱਚ ਪਾਇਆ ਜਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ, ਇਸ ਤਰ੍ਹਾਂ ਨਾਲ ਉਹ ਸ਼ੁੱਧ ਹੋਵੇਗਾ।
33 ਅਤੇ ਜੇਕਰ ਮਿੱਟੀ ਦਾ ਭਾਂਡਾ ਹੋਵੇ, ਜਿਸ ਦੇ ਵਿੱਚ ਇਨ੍ਹਾਂ ਵਿੱਚੋਂ ਕੁਝ ਡਿੱਗ ਪਵੇ, ਤਾਂ ਜੋ ਕੁਝ ਉਸ ਭਾਂਡੇ ਦੇ ਵਿੱਚ ਹੈ ਉਹ ਅਸ਼ੁੱਧ ਹੋਵੇਗਾ ਅਤੇ ਉਹ ਭਾਂਡਾ ਤੋੜ ਦਿੱਤਾ ਜਾਵੇ।
34 ਸਾਰਾ ਭੋਜਨ ਜੋ ਖਾਧਾ ਜਾਂਦਾ ਹੈ, ਜੇਕਰ ਉਸ ਵਿੱਚ ਪਾਣੀ ਪੈ ਜਾਵੇ, ਤਾਂ ਉਹ ਅਸ਼ੁੱਧ ਹੋਵੇਗਾ, ਫੇਰ ਜੋ ਕੁਝ ਇਸ ਪ੍ਰਕਾਰ ਦੇ ਭਾਂਡੇ ਵਿੱਚ ਪੀਤਾ ਜਾਂਦਾ ਹੈ ਉਹ ਸਭ ਕੁਝ ਅਸ਼ੁੱਧ ਹੋਵੇਗਾ।
35 ਅਤੇ ਜੇਕਰ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਤੰਦੂਰ ਜਾਂ ਚੁੱਲ੍ਹੇ ਉੱਤੇ ਡਿੱਗ ਪਵੇ ਤਾਂ ਉਹ ਅਸ਼ੁੱਧ ਹੋਣਗੇ ਅਤੇ ਤੋੜ ਦਿੱਤੇ ਜਾਣ, ਕਿਉਂ ਜੋ ਉਹ ਅਸ਼ੁੱਧ ਹਨ, ਅਤੇ ਤੁਹਾਡੇ ਲਈ ਵੀ ਅਸ਼ੁੱਧ ਠਹਿਰਨਗੇ।
36 ਪਰ ਤਲਾਬ ਜਾਂ ਸੋਤਾ ਜਿਸ ਦੇ ਵਿੱਚ ਪਾਣੀ ਬਹੁਤ ਹੋਵੇ, ਉਹ ਸ਼ੁੱਧ ਹੀ ਠਹਿਰੇ ਪਰ ਜੋ ਕੁਝ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਅਸ਼ੁੱਧ ਠਹਿਰੇ।
37 ਜੇਕਰ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਕਿਸੇ ਬੀਜਣ ਵਾਲੇ ਬੀਜ ਉੱਤੇ ਡਿੱਗ ਜਾਵੇ, ਤਾਂ ਵੀ ਉਹ ਸ਼ੁੱਧ ਰਹੇਗਾ।
38 ਪਰ ਜੇਕਰ ਉਹ ਬੀਜ ਪਾਣੀ ਵਿੱਚ ਭਿੱਜ ਜਾਵੇ ਅਤੇ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਉਸ ਦੇ ਉੱਤੇ ਡਿੱਗ ਜਾਵੇ, ਤਾਂ ਉਹ ਤੁਹਾਡੇ ਲਈ ਅਸ਼ੁੱਧ ਹੋਵੇਗਾ।
39 ਫੇਰ ਜਿਹੜਾ ਪਸ਼ੂ ਤੁਹਾਡੇ ਖਾਣ ਜੋਗ ਹੈ, ਜੇਕਰ ਮਰ ਜਾਵੇ ਤਾਂ ਜੋ ਕੋਈ ਉਸ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
ਲੇਵੀਆਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ