18 ਰਾਜਹੰਸ, ਹਵਾਸਿਲ, ਆਰਗਲ,
19 ਲਮਢੀਂਗ ਅਤੇ ਬਗਲਾ ਆਪਣੀ ਪ੍ਰਜਾਤੀ ਅਨੁਸਾਰ, ਟਟੀਹਰੀ ਅਤੇ ਚਮਗਾਦੜ,
20 ਸਾਰੇ ਘਿਸਰਨ ਵਾਲੇ ਜੋ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚਲਦੇ ਹਨ, ਉਹ ਸਭ ਤੁਹਾਡੇ ਲਈ ਘਿਣਾਉਣੇ ਹਨ।
21 ਪਰ ਸਾਰੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚੱਲਦੇ ਹਨ, ਅਤੇ ਜਿਨ੍ਹਾਂ ਦੀਆਂ ਧਰਤੀ ਉੱਤੇ ਟੱਪਣ ਲਈ ਲੱਤਾਂ ਹਨ, ਇਹ ਤੁਸੀਂ ਖਾ ਸਕਦੇ ਹੋ।
22 ਉਹ ਇਹ ਹਨ ਅਰਥਾਤ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਰੋਡਾ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਗਭਰੇਲਾ ਅਤੇ ਟਿੱਡੀ ਆਪਣੀ ਪ੍ਰਜਾਤੀ ਅਨੁਸਾਰ।