Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 11

ਲੇਵੀਆਂ 11:27-46

Help us?
Click on verse(s) to share them!
27ਅਤੇ ਚਾਰ ਪੈਰਾਂ ਨਾਲ ਚੱਲਣ ਵਾਲੇ ਸਭ ਪ੍ਰਕਾਰ ਦੇ ਪਸ਼ੂਆਂ ਵਿੱਚੋਂ ਜਿਹੜੇ ਪੰਜਿਆਂ ਭਾਰ ਤੁਰਦੇ ਹਨ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
28ਅਤੇ ਜੋ ਕੋਈ ਇਨ੍ਹਾਂ ਦੀ ਲੋਥ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ।
29ਅਤੇ ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ, ਇਹ ਤੁਹਾਡੇ ਲਈ ਅਸ਼ੁੱਧ ਹਨ, ਅਰਥਾਤ ਛਛੂੰਦਰ, ਚੂਹਾ ਅਤੇ ਗੌਹ ਆਪਣੀ ਪ੍ਰਜਾਤੀ ਦੇ ਅਨੁਸਾਰ,
30ਅਤੇ ਛਿਪਕਲੀ, ਕੋੜ੍ਹਕਿਰਲੀ, ਕਿਰਲੀ, ਅਜਾਤ ਅਤੇ ਗਿਰਗਿਟ,
31ਸਾਰੇ ਘਿਸਰਨ ਵਾਲਿਆਂ ਵਿੱਚੋਂ ਇਹ ਤੁਹਾਡੇ ਲਈ ਅਸ਼ੁੱਧ ਹਨ, ਜਿਹੜਾ ਇਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
32ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਮਰ ਕੇ ਕਿਸੇ ਵਸਤੂ ਉੱਤੇ ਡਿੱਗ ਪਵੇ ਤਾਂ ਉਹ ਵਸਤੂ ਅਸ਼ੁੱਧ ਠਹਿਰੇਗੀ, ਭਾਵੇਂ ਲੱਕੜ ਦਾ ਭਾਂਡਾ, ਭਾਵੇਂ ਬਸਤਰ, ਭਾਵੇਂ ਚਮੜਾ, ਭਾਵੇਂ ਤੱਪੜ, ਭਾਵੇਂ ਕੋਈ ਵੀ ਭਾਂਡਾ ਜੋ ਵਰਤਣ ਵਿੱਚ ਆਇਆ ਹੋਵੇ, ਤਾਂ ਉਹ ਪਾਣੀ ਵਿੱਚ ਪਾਇਆ ਜਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ, ਇਸ ਤਰ੍ਹਾਂ ਨਾਲ ਉਹ ਸ਼ੁੱਧ ਹੋਵੇਗਾ।
33ਅਤੇ ਜੇਕਰ ਮਿੱਟੀ ਦਾ ਭਾਂਡਾ ਹੋਵੇ, ਜਿਸ ਦੇ ਵਿੱਚ ਇਨ੍ਹਾਂ ਵਿੱਚੋਂ ਕੁਝ ਡਿੱਗ ਪਵੇ, ਤਾਂ ਜੋ ਕੁਝ ਉਸ ਭਾਂਡੇ ਦੇ ਵਿੱਚ ਹੈ ਉਹ ਅਸ਼ੁੱਧ ਹੋਵੇਗਾ ਅਤੇ ਉਹ ਭਾਂਡਾ ਤੋੜ ਦਿੱਤਾ ਜਾਵੇ।
34ਸਾਰਾ ਭੋਜਨ ਜੋ ਖਾਧਾ ਜਾਂਦਾ ਹੈ, ਜੇਕਰ ਉਸ ਵਿੱਚ ਪਾਣੀ ਪੈ ਜਾਵੇ, ਤਾਂ ਉਹ ਅਸ਼ੁੱਧ ਹੋਵੇਗਾ, ਫੇਰ ਜੋ ਕੁਝ ਇਸ ਪ੍ਰਕਾਰ ਦੇ ਭਾਂਡੇ ਵਿੱਚ ਪੀਤਾ ਜਾਂਦਾ ਹੈ ਉਹ ਸਭ ਕੁਝ ਅਸ਼ੁੱਧ ਹੋਵੇਗਾ।
35ਅਤੇ ਜੇਕਰ ਇਨ੍ਹਾਂ ਦੀ ਲੋਥ ਵਿੱਚੋਂ ਕੁਝ ਤੰਦੂਰ ਜਾਂ ਚੁੱਲ੍ਹੇ ਉੱਤੇ ਡਿੱਗ ਪਵੇ ਤਾਂ ਉਹ ਅਸ਼ੁੱਧ ਹੋਣਗੇ ਅਤੇ ਤੋੜ ਦਿੱਤੇ ਜਾਣ, ਕਿਉਂ ਜੋ ਉਹ ਅਸ਼ੁੱਧ ਹਨ, ਅਤੇ ਤੁਹਾਡੇ ਲਈ ਵੀ ਅਸ਼ੁੱਧ ਠਹਿਰਨਗੇ।
36ਪਰ ਤਲਾਬ ਜਾਂ ਸੋਤਾ ਜਿਸ ਦੇ ਵਿੱਚ ਪਾਣੀ ਬਹੁਤ ਹੋਵੇ, ਉਹ ਸ਼ੁੱਧ ਹੀ ਠਹਿਰੇ ਪਰ ਜੋ ਕੁਝ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਅਸ਼ੁੱਧ ਠਹਿਰੇ।
37ਜੇਕਰ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਕਿਸੇ ਬੀਜਣ ਵਾਲੇ ਬੀਜ ਉੱਤੇ ਡਿੱਗ ਜਾਵੇ, ਤਾਂ ਵੀ ਉਹ ਸ਼ੁੱਧ ਰਹੇਗਾ।
38ਪਰ ਜੇਕਰ ਉਹ ਬੀਜ ਪਾਣੀ ਵਿੱਚ ਭਿੱਜ ਜਾਵੇ ਅਤੇ ਉਨ੍ਹਾਂ ਦੀ ਲੋਥ ਵਿੱਚੋਂ ਕੁਝ ਉਸ ਦੇ ਉੱਤੇ ਡਿੱਗ ਜਾਵੇ, ਤਾਂ ਉਹ ਤੁਹਾਡੇ ਲਈ ਅਸ਼ੁੱਧ ਹੋਵੇਗਾ।
39ਫੇਰ ਜਿਹੜਾ ਪਸ਼ੂ ਤੁਹਾਡੇ ਖਾਣ ਜੋਗ ਹੈ, ਜੇਕਰ ਮਰ ਜਾਵੇ ਤਾਂ ਜੋ ਕੋਈ ਉਸ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
40ਜੋ ਕੋਈ ਉਸ ਦੀ ਲੋਥ ਤੋਂ ਕੁਝ ਖਾਵੇ, ਤਾਂ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜੋ ਕੋਈ ਉਸ ਦੀ ਲੋਥ ਨੂੰ ਚੁੱਕੇ, ਉਹ ਵੀ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
41ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ ਤੁਹਾਡੇ ਲਈ ਘਿਣਾਉਣੇ ਹਨ, ਇਹ ਨਾ ਖਾਧੇ ਜਾਣ।
42ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਢਿੱਡ ਭਾਰ ਘਿਸਰਦੇ ਜਾਂ ਚਾਰ ਪੈਰਾਂ ਨਾਲ ਤੁਰਦੇ ਹਨ, ਜਾਂ ਜਿਨ੍ਹਾਂ ਦੇ ਵੱਧ ਪੈਰ ਹੁੰਦੇ ਹਨ, ਉਨ੍ਹਾਂ ਨੂੰ ਤੁਸੀਂ ਨਾ ਖਾਣਾ ਕਿਉਂ ਜੋ ਉਹ ਘਿਣਾਉਣੇ ਹਨ।
43ਕਿਸੇ ਵੀ ਤਰ੍ਹਾਂ ਦੇ ਘਿਸਰਨ ਵਾਲੇ ਜੀਵ ਤੋਂ ਤੁਸੀਂ ਆਪਣੇ ਆਪ ਨੂੰ ਘਿਣਾਉਣਾ ਨਾ ਬਣਾਉਣਾ, ਨਾ ਹੀ ਤੁਸੀਂ ਆਪਣੇ ਆਪ ਨੂੰ ਉਨ੍ਹਾਂ ਤੋਂ ਅਸ਼ੁੱਧ ਬਣਾਉਣਾ ਕਿ ਤੁਸੀਂ ਭਰਿਸ਼ਟ ਹੋ ਜਾਓ।
44ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਇਸ ਲਈ ਤੁਸੀਂ ਆਪਣੇ ਆਪ ਨੂੰ ਸ਼ੁੱਧ ਰੱਖਣਾ ਅਤੇ ਪਵਿੱਤਰ ਬਣਨਾ, ਕਿਉਂ ਜੋ ਮੈਂ ਪਵਿੱਤਰ ਹਾਂ। ਇਸ ਲਈ ਤੁਸੀਂ ਆਪਣੇ ਆਪ ਨੂੰ ਧਰਤੀ ਉੱਤੇ ਘਿਸਰਨ ਵਾਲੇ ਕਿਸੇ ਪ੍ਰਕਾਰ ਦੇ ਜੀਵ ਤੋਂ ਭਰਿਸ਼ਟ ਨਾ ਕਰਨਾ।
45ਕਿਉਂ ਜੋ ਮੈਂ ਉਹੋ ਯਹੋਵਾਹ ਹਾਂ ਜਿਹੜਾ ਤੁਹਾਨੂੰ ਮਿਸਰ ਦੇਸ ਵਿੱਚੋਂ ਇਸ ਲਈ ਕੱਢ ਲਿਆਇਆ ਹਾਂ, ਤਾਂ ਜੋ ਤੁਹਾਡਾ ਪਰਮੇਸ਼ੁਰ ਠਹਿਰਾਂ, ਇਸ ਲਈ ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਪਵਿੱਤਰ ਹਾਂ।
46ਪਸ਼ੂਆਂ, ਪੰਛੀਆਂ ਅਤੇ ਪਾਣੀ ਵਿੱਚ ਰਹਿਣ ਵਾਲੇ ਸਾਰੇ ਜੀਵਾਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵਾਂ ਦੇ ਵਿਖੇ ਇਹੋ ਬਿਵਸਥਾ ਹੈ,

Read ਲੇਵੀਆਂ 11ਲੇਵੀਆਂ 11
Compare ਲੇਵੀਆਂ 11:27-46ਲੇਵੀਆਂ 11:27-46