40 ਜੋ ਕੋਈ ਉਸ ਦੀ ਲੋਥ ਤੋਂ ਕੁਝ ਖਾਵੇ, ਤਾਂ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜੋ ਕੋਈ ਉਸ ਦੀ ਲੋਥ ਨੂੰ ਚੁੱਕੇ, ਉਹ ਵੀ ਆਪਣੇ ਬਸਤਰ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
41 ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ ਤੁਹਾਡੇ ਲਈ ਘਿਣਾਉਣੇ ਹਨ, ਇਹ ਨਾ ਖਾਧੇ ਜਾਣ।
42 ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਢਿੱਡ ਭਾਰ ਘਿਸਰਦੇ ਜਾਂ ਚਾਰ ਪੈਰਾਂ ਨਾਲ ਤੁਰਦੇ ਹਨ, ਜਾਂ ਜਿਨ੍ਹਾਂ ਦੇ ਵੱਧ ਪੈਰ ਹੁੰਦੇ ਹਨ, ਉਨ੍ਹਾਂ ਨੂੰ ਤੁਸੀਂ ਨਾ ਖਾਣਾ ਕਿਉਂ ਜੋ ਉਹ ਘਿਣਾਉਣੇ ਹਨ।
43 ਕਿਸੇ ਵੀ ਤਰ੍ਹਾਂ ਦੇ ਘਿਸਰਨ ਵਾਲੇ ਜੀਵ ਤੋਂ ਤੁਸੀਂ ਆਪਣੇ ਆਪ ਨੂੰ ਘਿਣਾਉਣਾ ਨਾ ਬਣਾਉਣਾ, ਨਾ ਹੀ ਤੁਸੀਂ ਆਪਣੇ ਆਪ ਨੂੰ ਉਨ੍ਹਾਂ ਤੋਂ ਅਸ਼ੁੱਧ ਬਣਾਉਣਾ ਕਿ ਤੁਸੀਂ ਭਰਿਸ਼ਟ ਹੋ ਜਾਓ।
44 ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਇਸ ਲਈ ਤੁਸੀਂ ਆਪਣੇ ਆਪ ਨੂੰ ਸ਼ੁੱਧ ਰੱਖਣਾ ਅਤੇ ਪਵਿੱਤਰ ਬਣਨਾ, ਕਿਉਂ ਜੋ ਮੈਂ ਪਵਿੱਤਰ ਹਾਂ। ਇਸ ਲਈ ਤੁਸੀਂ ਆਪਣੇ ਆਪ ਨੂੰ ਧਰਤੀ ਉੱਤੇ ਘਿਸਰਨ ਵਾਲੇ ਕਿਸੇ ਪ੍ਰਕਾਰ ਦੇ ਜੀਵ ਤੋਂ ਭਰਿਸ਼ਟ ਨਾ ਕਰਨਾ।
45 ਕਿਉਂ ਜੋ ਮੈਂ ਉਹੋ ਯਹੋਵਾਹ ਹਾਂ ਜਿਹੜਾ ਤੁਹਾਨੂੰ ਮਿਸਰ ਦੇਸ ਵਿੱਚੋਂ ਇਸ ਲਈ ਕੱਢ ਲਿਆਇਆ ਹਾਂ, ਤਾਂ ਜੋ ਤੁਹਾਡਾ ਪਰਮੇਸ਼ੁਰ ਠਹਿਰਾਂ, ਇਸ ਲਈ ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਪਵਿੱਤਰ ਹਾਂ।
46 ਪਸ਼ੂਆਂ, ਪੰਛੀਆਂ ਅਤੇ ਪਾਣੀ ਵਿੱਚ ਰਹਿਣ ਵਾਲੇ ਸਾਰੇ ਜੀਵਾਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵਾਂ ਦੇ ਵਿਖੇ ਇਹੋ ਬਿਵਸਥਾ ਹੈ,