Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 11

ਲੇਵੀਆਂ 11:7-22

Help us?
Click on verse(s) to share them!
7ਅਤੇ ਸੂਰ ਭਾਵੇਂ ਉਸ ਦੇ ਖੁਰ ਚਿਰੇ ਹੋਏ ਅਤੇ ਪਾਟੇ ਹੋਏ ਤਾਂ ਹਨ, ਪਰ ਉਹ ਜੁਗਾਲੀ ਨਹੀਂ ਕਰਦਾ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ।
8ਇਨ੍ਹਾਂ ਦੇ ਮਾਸ ਨੂੰ ਤੁਸੀਂ ਨਾ ਖਾਣਾ ਅਤੇ ਨਾ ਹੀ ਉਨ੍ਹਾਂ ਦੀ ਲੋਥ ਨੂੰ ਛੂਹਣਾ, ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ।
9ਜਿੰਨ੍ਹੇ ਜਲ-ਜੰਤੂ ਹਨ, ਉਨ੍ਹਾਂ ਵਿੱਚੋਂ ਤੁਸੀਂ ਇਨ੍ਹਾਂ ਨੂੰ ਖਾ ਸਕਦੇ ਹੋ, ਅਰਥਾਤ ਸਮੁੰਦਰ ਅਤੇ ਨਦੀਆਂ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਨ੍ਹਾਂ ਦੇ ਖੰਭ ਅਤੇ ਚਾਨੇ ਹੋਣ।
10ਅਤੇ ਪਾਣੀ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਹੜੇ ਸਮੁੰਦਰ ਅਤੇ ਨਦੀਆਂ ਵਿੱਚ ਚਲਦੇ ਹਨ, ਪਰ ਉਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ।
11ਇਨ੍ਹਾਂ ਸਾਰਿਆਂ ਨੂੰ ਤੁਸੀਂ ਘਿਣਾਉਣੇ ਸਮਝੋ, ਤੁਸੀਂ ਉਨ੍ਹਾਂ ਦਾ ਮਾਸ ਨਾ ਖਾਣਾ ਸਗੋਂ ਉਨ੍ਹਾਂ ਦੀ ਲੋਥ ਨੂੰ ਵੀ ਅਸ਼ੁੱਧ ਜਾਣੋ।
12ਪਾਣੀਆਂ ਵਿੱਚ ਰਹਿਣ ਵਾਲੇ ਜਿਹੜੇ ਜੀਵਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ।
13ਪੰਛੀਆਂ ਵਿੱਚੋਂ ਜਿਹੜੇ ਤੁਹਾਡੇ ਲਈ ਅਸ਼ੁੱਧ ਹਨ, ਉਹ ਇਹ ਹਨ, ਇਹ ਨਾ ਖਾਧੇ ਜਾਣ ਕਿਉਂ ਜੋ ਇਹ ਘਿਣਾਉਣੇ ਹਨ ਅਰਥਾਤ ਉਕਾਬ, ਗਿੱਧ, ਮੱਛੀ ਮਾਰ,
14ਇੱਲ, ਗਿਰਝ ਆਪਣੀ ਪ੍ਰਜਾਤੀ ਅਨੁਸਾਰ,
15ਸਭ ਪ੍ਰਕਾਰ ਦੇ ਕਾਂ ਆਪਣੀ ਪ੍ਰਜਾਤੀ ਅਨੁਸਾਰ,
16ਸ਼ੁਤਰਮੁਰਗ, ਬਿਲ ਬਤੌਰੀ, ਕੋਇਲ ਅਤੇ ਬਾਜ਼ ਆਪਣੀ ਪ੍ਰਜਾਤੀ ਅਨੁਸਾਰ,
17ਚੁਗਲ, ਜਲਕਾਊਂ, ਵੱਡਾ ਉੱਲੂ,
18ਰਾਜਹੰਸ, ਹਵਾਸਿਲ, ਆਰਗਲ,
19ਲਮਢੀਂਗ ਅਤੇ ਬਗਲਾ ਆਪਣੀ ਪ੍ਰਜਾਤੀ ਅਨੁਸਾਰ, ਟਟੀਹਰੀ ਅਤੇ ਚਮਗਾਦੜ,
20ਸਾਰੇ ਘਿਸਰਨ ਵਾਲੇ ਜੋ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚਲਦੇ ਹਨ, ਉਹ ਸਭ ਤੁਹਾਡੇ ਲਈ ਘਿਣਾਉਣੇ ਹਨ।
21ਪਰ ਸਾਰੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚੱਲਦੇ ਹਨ, ਅਤੇ ਜਿਨ੍ਹਾਂ ਦੀਆਂ ਧਰਤੀ ਉੱਤੇ ਟੱਪਣ ਲਈ ਲੱਤਾਂ ਹਨ, ਇਹ ਤੁਸੀਂ ਖਾ ਸਕਦੇ ਹੋ।
22ਉਹ ਇਹ ਹਨ ਅਰਥਾਤ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਰੋਡਾ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਗਭਰੇਲਾ ਅਤੇ ਟਿੱਡੀ ਆਪਣੀ ਪ੍ਰਜਾਤੀ ਅਨੁਸਾਰ।

Read ਲੇਵੀਆਂ 11ਲੇਵੀਆਂ 11
Compare ਲੇਵੀਆਂ 11:7-22ਲੇਵੀਆਂ 11:7-22