Text copied!
Bibles in Panjabi

ਲੇਵੀਆਂ 11:7-22 in Panjabi

Help us?

ਲੇਵੀਆਂ 11:7-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਸੂਰ ਭਾਵੇਂ ਉਸ ਦੇ ਖੁਰ ਚਿਰੇ ਹੋਏ ਅਤੇ ਪਾਟੇ ਹੋਏ ਤਾਂ ਹਨ, ਪਰ ਉਹ ਜੁਗਾਲੀ ਨਹੀਂ ਕਰਦਾ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ।
8 ਇਨ੍ਹਾਂ ਦੇ ਮਾਸ ਨੂੰ ਤੁਸੀਂ ਨਾ ਖਾਣਾ ਅਤੇ ਨਾ ਹੀ ਉਨ੍ਹਾਂ ਦੀ ਲੋਥ ਨੂੰ ਛੂਹਣਾ, ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ।
9 ਜਿੰਨ੍ਹੇ ਜਲ-ਜੰਤੂ ਹਨ, ਉਨ੍ਹਾਂ ਵਿੱਚੋਂ ਤੁਸੀਂ ਇਨ੍ਹਾਂ ਨੂੰ ਖਾ ਸਕਦੇ ਹੋ, ਅਰਥਾਤ ਸਮੁੰਦਰ ਅਤੇ ਨਦੀਆਂ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਨ੍ਹਾਂ ਦੇ ਖੰਭ ਅਤੇ ਚਾਨੇ ਹੋਣ।
10 ਅਤੇ ਪਾਣੀ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਹੜੇ ਸਮੁੰਦਰ ਅਤੇ ਨਦੀਆਂ ਵਿੱਚ ਚਲਦੇ ਹਨ, ਪਰ ਉਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ।
11 ਇਨ੍ਹਾਂ ਸਾਰਿਆਂ ਨੂੰ ਤੁਸੀਂ ਘਿਣਾਉਣੇ ਸਮਝੋ, ਤੁਸੀਂ ਉਨ੍ਹਾਂ ਦਾ ਮਾਸ ਨਾ ਖਾਣਾ ਸਗੋਂ ਉਨ੍ਹਾਂ ਦੀ ਲੋਥ ਨੂੰ ਵੀ ਅਸ਼ੁੱਧ ਜਾਣੋ।
12 ਪਾਣੀਆਂ ਵਿੱਚ ਰਹਿਣ ਵਾਲੇ ਜਿਹੜੇ ਜੀਵਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ।
13 ਪੰਛੀਆਂ ਵਿੱਚੋਂ ਜਿਹੜੇ ਤੁਹਾਡੇ ਲਈ ਅਸ਼ੁੱਧ ਹਨ, ਉਹ ਇਹ ਹਨ, ਇਹ ਨਾ ਖਾਧੇ ਜਾਣ ਕਿਉਂ ਜੋ ਇਹ ਘਿਣਾਉਣੇ ਹਨ ਅਰਥਾਤ ਉਕਾਬ, ਗਿੱਧ, ਮੱਛੀ ਮਾਰ,
14 ਇੱਲ, ਗਿਰਝ ਆਪਣੀ ਪ੍ਰਜਾਤੀ ਅਨੁਸਾਰ,
15 ਸਭ ਪ੍ਰਕਾਰ ਦੇ ਕਾਂ ਆਪਣੀ ਪ੍ਰਜਾਤੀ ਅਨੁਸਾਰ,
16 ਸ਼ੁਤਰਮੁਰਗ, ਬਿਲ ਬਤੌਰੀ, ਕੋਇਲ ਅਤੇ ਬਾਜ਼ ਆਪਣੀ ਪ੍ਰਜਾਤੀ ਅਨੁਸਾਰ,
17 ਚੁਗਲ, ਜਲਕਾਊਂ, ਵੱਡਾ ਉੱਲੂ,
18 ਰਾਜਹੰਸ, ਹਵਾਸਿਲ, ਆਰਗਲ,
19 ਲਮਢੀਂਗ ਅਤੇ ਬਗਲਾ ਆਪਣੀ ਪ੍ਰਜਾਤੀ ਅਨੁਸਾਰ, ਟਟੀਹਰੀ ਅਤੇ ਚਮਗਾਦੜ,
20 ਸਾਰੇ ਘਿਸਰਨ ਵਾਲੇ ਜੋ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚਲਦੇ ਹਨ, ਉਹ ਸਭ ਤੁਹਾਡੇ ਲਈ ਘਿਣਾਉਣੇ ਹਨ।
21 ਪਰ ਸਾਰੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚੱਲਦੇ ਹਨ, ਅਤੇ ਜਿਨ੍ਹਾਂ ਦੀਆਂ ਧਰਤੀ ਉੱਤੇ ਟੱਪਣ ਲਈ ਲੱਤਾਂ ਹਨ, ਇਹ ਤੁਸੀਂ ਖਾ ਸਕਦੇ ਹੋ।
22 ਉਹ ਇਹ ਹਨ ਅਰਥਾਤ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਰੋਡਾ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਗਭਰੇਲਾ ਅਤੇ ਟਿੱਡੀ ਆਪਣੀ ਪ੍ਰਜਾਤੀ ਅਨੁਸਾਰ।
ਲੇਵੀਆਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ