15ਅਤੇ ਜਾਜਕ ਕੱਚੇ ਮਾਸ ਨੂੰ ਵੇਖ ਕੇ ਉਸ ਨੂੰ ਅਸ਼ੁੱਧ ਠਹਿਰਾਵੇ ਕਿਉਂ ਜੋ ਅਜਿਹਾ ਕੱਚਾ ਮਾਸ ਅਸ਼ੁੱਧ ਹੁੰਦਾ ਹੈ, ਉਹ ਕੋੜ੍ਹ ਹੈ।
16ਪਰ ਜੇਕਰ ਉਹ ਕੱਚਾ ਮਾਸ ਚਿੱਟਾ ਹੋ ਜਾਵੇ ਤਾਂ ਉਹ ਮਨੁੱਖ ਜਾਜਕ ਦੇ ਕੋਲ ਫੇਰ ਆਵੇ।
17ਅਤੇ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਚਿੱਟਾ ਹੋ ਗਿਆ ਹੋਵੇ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਰੋਗ ਹੈ ਸ਼ੁੱਧ ਠਹਿਰਾਵੇ, ਉਹ ਸ਼ੁੱਧ ਹੈ।
18ਫੇਰ ਜੇਕਰ ਕਿਸੇ ਦੀ ਚਮੜੀ ਵਿੱਚ ਫੋੜਾ ਹੋ ਕੇ ਚੰਗਾ ਹੋ ਗਿਆ ਹੋਵੇ,
19ਅਤੇ ਫੋੜੇ ਦੇ ਥਾਂ ਤੇ ਕੋਈ ਚਿੱਟੀ ਸੋਜ, ਜਾਂ ਚਿੱਟਾ-ਲਾਲ ਦਾਗ ਵਿਖਾਈ ਦੇਵੇ ਤਾਂ ਉਹ ਜਾਜਕ ਨੂੰ ਵਿਖਾਇਆ ਜਾਵੇ।
20ਜਾਜਕ ਉਸ ਦੀ ਜਾਂਚ ਕਰੇ ਅਤੇ ਵੇਖੋ, ਜੇਕਰ ਉਹ ਸੋਜ ਵੇਖਣ ਵਿੱਚ ਚਮੜੀ ਨਾਲੋਂ ਡੂੰਘੀ ਹੋਵੇ ਅਤੇ ਉਸ ਸਥਾਨ ਦੇ ਵਾਲ਼ ਵੀ ਚਿੱਟੇ ਹੋ ਗਏ ਹੋਣ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਏ, ਕਿਉਂ ਜੋ ਇਹ ਫੋੜੇ ਵਿੱਚੋਂ ਨਿੱਕਲਿਆ ਹੋਇਆ ਕੋੜ੍ਹ ਦਾ ਰੋਗ ਹੈ।
21ਪਰ ਜੇਕਰ ਜਾਜਕ ਉਸ ਨੂੰ ਜਾਂਚੇ ਅਤੇ ਵੇਖੇ, ਉਸ ਦੇ ਵਿੱਚ ਕੋਈ ਚਿੱਟੇ ਵਾਲ਼ ਨਹੀਂ ਹਨ ਅਤੇ ਉਹ ਚਮੜੀ ਨਾਲੋਂ ਡੂੰਘਾ ਨਾ ਹੋਵੇ ਪਰ ਕੁਝ ਫਿੱਕਾ ਪੈ ਗਿਆ ਹੋਵੇ, ਤਦ ਜਾਜਕ ਉਸ ਨੂੰ ਸੱਤ ਦਿਨ ਤੱਕ ਅਲੱਗ ਰੱਖੇ।
22ਪਰ ਜੇਕਰ ਉਹ ਰੋਗ ਚਮੜੀ ਵਿੱਚ ਬਹੁਤ ਫੈਲ ਜਾਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਇਹ ਕੋੜ੍ਹ ਦਾ ਰੋਗ ਹੈ।
23ਪਰ ਜੇਕਰ ਉਹ ਦਾਗ ਨਾ ਫੈਲੇ ਅਤੇ ਉੱਥੇ ਹੀ ਰਹੇ ਤਾਂ ਉਹ ਫੋੜੇ ਦਾ ਦਾਗ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਠਹਿਰਾਵੇ।
24ਫੇਰ ਜੇਕਰ ਕਿਸੇ ਦੀ ਚਮੜੀ ਵਿੱਚ ਜਲਣ ਦਾ ਦਾਗ ਹੋਵੇ ਅਤੇ ਉਸ ਜਲੇ ਹੋਏ ਜ਼ਖ਼ਮ ਵਿੱਚ ਚਿੱਟਾ ਜਾਂ ਕੁਝ ਲਾਲ-ਚਿੱਟਾ ਦਾਗ ਹੋਵੇ,
25ਤਾਂ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਦਾਗ ਦੇ ਸਥਾਨ ਦੇ ਵਾਲ਼ ਚਿੱਟੇ ਹੋ ਗਏ ਹੋਣ ਅਤੇ ਉਹ ਵੇਖਣ ਵਿੱਚ ਚਮੜੀ ਨਾਲੋਂ ਡੂੰਘਾ ਦਿਸੇ ਤਾਂ ਉਹ ਜਲਣ ਦੇ ਦਾਗ ਵਿੱਚੋਂ ਨਿੱਕਲਿਆ ਹੋਇਆ ਕੋੜ੍ਹ ਹੈ, ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਇਹ ਕੋੜ੍ਹ ਦਾ ਰੋਗ ਹੈ।
26ਪਰ ਜੇਕਰ ਜਾਜਕ ਉਸ ਨੂੰ ਜਾਂਚੇ ਅਤੇ ਵੇਖੇ, ਜੇਕਰ ਉਸ ਦਾਗ ਵਿੱਚ ਕੋਈ ਚਿੱਟੇ ਵਾਲ਼ ਨਾ ਹੋਣ ਅਤੇ ਨਾ ਉਹ ਹੋਰ ਚਮੜੀ ਨਾਲੋਂ ਡੂੰਘਾ ਹੋਵੇ, ਸਗੋਂ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਜਾਜਕ ਉਸ ਨੂੰ ਸੱਤ ਦਿਨ ਤੱਕ ਅਲੱਗ ਰੱਖੇ,
27ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਵੇਖੇ ਅਤੇ ਜੇਕਰ ਉਹ ਚਮੜੀ ਵਿੱਚ ਬਹੁਤ ਫੈਲ ਗਿਆ ਹੋਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਇਹ ਕੋੜ੍ਹ ਦਾ ਰੋਗ ਹੈ।