Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 13

ਲੇਵੀਆਂ 13:17-35

Help us?
Click on verse(s) to share them!
17ਅਤੇ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਚਿੱਟਾ ਹੋ ਗਿਆ ਹੋਵੇ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਰੋਗ ਹੈ ਸ਼ੁੱਧ ਠਹਿਰਾਵੇ, ਉਹ ਸ਼ੁੱਧ ਹੈ।
18ਫੇਰ ਜੇਕਰ ਕਿਸੇ ਦੀ ਚਮੜੀ ਵਿੱਚ ਫੋੜਾ ਹੋ ਕੇ ਚੰਗਾ ਹੋ ਗਿਆ ਹੋਵੇ,
19ਅਤੇ ਫੋੜੇ ਦੇ ਥਾਂ ਤੇ ਕੋਈ ਚਿੱਟੀ ਸੋਜ, ਜਾਂ ਚਿੱਟਾ-ਲਾਲ ਦਾਗ ਵਿਖਾਈ ਦੇਵੇ ਤਾਂ ਉਹ ਜਾਜਕ ਨੂੰ ਵਿਖਾਇਆ ਜਾਵੇ।
20ਜਾਜਕ ਉਸ ਦੀ ਜਾਂਚ ਕਰੇ ਅਤੇ ਵੇਖੋ, ਜੇਕਰ ਉਹ ਸੋਜ ਵੇਖਣ ਵਿੱਚ ਚਮੜੀ ਨਾਲੋਂ ਡੂੰਘੀ ਹੋਵੇ ਅਤੇ ਉਸ ਸਥਾਨ ਦੇ ਵਾਲ਼ ਵੀ ਚਿੱਟੇ ਹੋ ਗਏ ਹੋਣ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਏ, ਕਿਉਂ ਜੋ ਇਹ ਫੋੜੇ ਵਿੱਚੋਂ ਨਿੱਕਲਿਆ ਹੋਇਆ ਕੋੜ੍ਹ ਦਾ ਰੋਗ ਹੈ।
21ਪਰ ਜੇਕਰ ਜਾਜਕ ਉਸ ਨੂੰ ਜਾਂਚੇ ਅਤੇ ਵੇਖੇ, ਉਸ ਦੇ ਵਿੱਚ ਕੋਈ ਚਿੱਟੇ ਵਾਲ਼ ਨਹੀਂ ਹਨ ਅਤੇ ਉਹ ਚਮੜੀ ਨਾਲੋਂ ਡੂੰਘਾ ਨਾ ਹੋਵੇ ਪਰ ਕੁਝ ਫਿੱਕਾ ਪੈ ਗਿਆ ਹੋਵੇ, ਤਦ ਜਾਜਕ ਉਸ ਨੂੰ ਸੱਤ ਦਿਨ ਤੱਕ ਅਲੱਗ ਰੱਖੇ।
22ਪਰ ਜੇਕਰ ਉਹ ਰੋਗ ਚਮੜੀ ਵਿੱਚ ਬਹੁਤ ਫੈਲ ਜਾਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਇਹ ਕੋੜ੍ਹ ਦਾ ਰੋਗ ਹੈ।
23ਪਰ ਜੇਕਰ ਉਹ ਦਾਗ ਨਾ ਫੈਲੇ ਅਤੇ ਉੱਥੇ ਹੀ ਰਹੇ ਤਾਂ ਉਹ ਫੋੜੇ ਦਾ ਦਾਗ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਠਹਿਰਾਵੇ।
24ਫੇਰ ਜੇਕਰ ਕਿਸੇ ਦੀ ਚਮੜੀ ਵਿੱਚ ਜਲਣ ਦਾ ਦਾਗ ਹੋਵੇ ਅਤੇ ਉਸ ਜਲੇ ਹੋਏ ਜ਼ਖ਼ਮ ਵਿੱਚ ਚਿੱਟਾ ਜਾਂ ਕੁਝ ਲਾਲ-ਚਿੱਟਾ ਦਾਗ ਹੋਵੇ,
25ਤਾਂ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਦਾਗ ਦੇ ਸਥਾਨ ਦੇ ਵਾਲ਼ ਚਿੱਟੇ ਹੋ ਗਏ ਹੋਣ ਅਤੇ ਉਹ ਵੇਖਣ ਵਿੱਚ ਚਮੜੀ ਨਾਲੋਂ ਡੂੰਘਾ ਦਿਸੇ ਤਾਂ ਉਹ ਜਲਣ ਦੇ ਦਾਗ ਵਿੱਚੋਂ ਨਿੱਕਲਿਆ ਹੋਇਆ ਕੋੜ੍ਹ ਹੈ, ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਇਹ ਕੋੜ੍ਹ ਦਾ ਰੋਗ ਹੈ।
26ਪਰ ਜੇਕਰ ਜਾਜਕ ਉਸ ਨੂੰ ਜਾਂਚੇ ਅਤੇ ਵੇਖੇ, ਜੇਕਰ ਉਸ ਦਾਗ ਵਿੱਚ ਕੋਈ ਚਿੱਟੇ ਵਾਲ਼ ਨਾ ਹੋਣ ਅਤੇ ਨਾ ਉਹ ਹੋਰ ਚਮੜੀ ਨਾਲੋਂ ਡੂੰਘਾ ਹੋਵੇ, ਸਗੋਂ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਜਾਜਕ ਉਸ ਨੂੰ ਸੱਤ ਦਿਨ ਤੱਕ ਅਲੱਗ ਰੱਖੇ,
27ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਵੇਖੇ ਅਤੇ ਜੇਕਰ ਉਹ ਚਮੜੀ ਵਿੱਚ ਬਹੁਤ ਫੈਲ ਗਿਆ ਹੋਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਇਹ ਕੋੜ੍ਹ ਦਾ ਰੋਗ ਹੈ।
28ਪਰ ਜੇਕਰ ਉਹ ਦਾਗ ਚਮੜੀ ਵਿੱਚ ਨਾ ਫੈਲੇ ਅਤੇ ਉਸੇ ਥਾਂ ਤੇ ਰਹੇ ਅਤੇ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਸੋਜ ਜਲਣ ਦੇ ਕਾਰਨ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਠਹਿਰਾਵੇ ਕਿਉਂ ਜੋ ਇਹ ਦਾਗ ਜਲਣ ਦੇ ਕਾਰਨ ਹੋ ਗਿਆ ਹੈ।
29ਜੇਕਰ ਕਿਸੇ ਪੁਰਖ ਜਾਂ ਇਸਤਰੀ ਨੂੰ ਸਿਰ ਉੱਤੇ ਜਾਂ ਪੁਰਖ ਦੀ ਦਾੜ੍ਹੀ ਉੱਤੇ ਦਾਗ ਹੋਵੇ,
30ਤਾਂ ਜਾਜਕ ਉਸ ਰੋਗ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਚਮੜੀ ਨਾਲੋਂ ਡੂੰਘਾ ਦਿਸੇ ਅਤੇ ਉਸ ਦੇ ਵਿੱਚ ਇੱਕ ਪਤਲਾ ਪੀਲਾ ਵਾਲ਼ ਹੋਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਉਹ ਇੱਕ ਦਾਦ ਹੈ ਅਰਥਾਤ ਸਿਰ ਜਾਂ ਦਾੜ੍ਹੀ ਉੱਤੇ ਕੋੜ੍ਹ ਦਾ ਰੋਗ ਹੈ।
31ਪਰ ਜੇਕਰ ਜਾਜਕ ਦਾਦ ਦੇ ਰੋਗ ਨੂੰ ਜਾਂਚੇ ਅਤੇ ਵੇਖੋ, ਉਹ ਵੇਖਣ ਵਿੱਚ ਚਮੜੀ ਨਾਲੋਂ ਡੂੰਘਾ ਨਾ ਹੋਵੇ ਅਤੇ ਉਸ ਦੇ ਵਿੱਚ ਕਾਲੇ ਵਾਲ਼ ਨਾ ਹੋਣ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਦਾਦ ਦਾ ਰੋਗ ਹੈ, ਸੱਤ ਦਿਨ ਤੱਕ ਅਲੱਗ ਰੱਖੇ।
32ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇ ਉਹ ਦਾਦ ਫੈਲਿਆ ਨਾ ਹੋਵੇ ਅਤੇ ਉਸ ਦੇ ਵਿੱਚ ਕੋਈ ਪੀਲਾ ਵਾਲ਼ ਨਾ ਹੋਵੇ ਅਤੇ ਵੇਖਣ ਵਿੱਚ ਉਹ ਦਾਦ ਚਮੜੀ ਨਾਲੋਂ ਡੂੰਘਾ ਨਾ ਹੋਵੇ,
33ਤਾਂ ਉਹ ਮਨੁੱਖ ਮੁੰਨਿਆ ਜਾਵੇ ਪਰ ਉਹ ਸਥਾਨ ਨਾ ਮੁੰਨਿਆ ਜਾਵੇ ਜਿੱਥੇ ਦਾਦ ਹੋਵੇ ਅਤੇ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਦਾਦ ਹੈ, ਹੋਰ ਸੱਤ ਦਿਨ ਨਿਗਰਾਨੀ ਵਿੱਚ ਰੱਖੇ।
34ਸੱਤਵੇਂ ਦਿਨ ਜਾਜਕ ਉਸ ਦਾਦ ਨੂੰ ਫੇਰ ਜਾਂਚੇ ਅਤੇ ਵੇਖੋ, ਜੇਕਰ ਉਹ ਦਾਦ ਚਮੜੀ ਵਿੱਚ ਫੈਲਿਆ ਨਾ ਹੋਵੇ ਅਤੇ ਚਮੜੀ ਨਾਲੋਂ ਡੂੰਘਾ ਨਾ ਦਿਸੇ ਤਾਂ ਜਾਜਕ ਉਸ ਮਨੁੱਖ ਨੂੰ ਸ਼ੁੱਧ ਠਹਿਰਾਵੇ ਅਤੇ ਉਹ ਆਪਣੇ ਕੱਪੜੇ ਧੋ ਕੇ ਸ਼ੁੱਧ ਹੋ ਜਾਵੇ।
35ਪਰ ਜੇਕਰ ਉਹ ਦਾਦ ਉਸ ਦੇ ਸ਼ੁੱਧ ਹੋਣ ਤੋਂ ਬਾਅਦ ਉਸ ਦੀ ਚਮੜੀ ਵਿੱਚ ਬਹੁਤ ਫੈਲ ਜਾਵੇ,

Read ਲੇਵੀਆਂ 13ਲੇਵੀਆਂ 13
Compare ਲੇਵੀਆਂ 13:17-35ਲੇਵੀਆਂ 13:17-35