Text copied!
Bibles in Panjabi

ਲੇਵੀਆਂ 13:36-47 in Panjabi

Help us?

ਲੇਵੀਆਂ 13:36-47 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਤਾਂ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਦਾਦ ਚਮੜੀ ਵਿੱਚ ਫੈਲਿਆ ਹੋਇਆ ਹੋਵੇ ਤਾਂ ਜਾਜਕ ਉਸ ਪੀਲੇ ਵਾਲ਼ ਨੂੰ ਵੀ ਨਾ ਲੱਭੇ, ਉਹ ਮਨੁੱਖ ਅਸ਼ੁੱਧ ਹੈ।
37 ਪਰ ਜੇਕਰ ਉਸ ਦੇ ਵੇਖਣ ਵਿੱਚ ਉਹ ਦਾਦ ਉੱਥੇ ਹੀ ਰਹੇ ਅਤੇ ਉਸ ਦੇ ਵਿੱਚ ਕਾਲੇ ਵਾਲ਼ ਆ ਗਏ ਹੋਣ ਤਾਂ ਉਹ ਦਾਦ ਚੰਗਾ ਹੋ ਗਿਆ। ਉਹ ਮਨੁੱਖ ਸ਼ੁੱਧ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਠਹਿਰਾਵੇ।
38 ਜੇਕਰ ਕਿਸੇ ਪੁਰਖ ਜਾਂ ਇਸਤਰੀ ਦੀ ਚਮੜੀ ਵਿੱਚ ਚਿੱਟੇ ਦਾਗ ਹੋਣ,
39 ਤਾਂ ਜਾਜਕ ਉਨ੍ਹਾਂ ਨੂੰ ਜਾਂਚੇ ਅਤੇ ਵੇਖੋ, ਜੇਕਰ ਉਨ੍ਹਾਂ ਦੀ ਚਮੜੀ ਵਿੱਚ ਉਹ ਦਾਗ ਘੱਟ ਚਿੱਟੇ ਹੋਣ ਤਾਂ ਉਹ ਚਮੜੀ ਵਿੱਚ ਹੋਇਆ ਇੱਕ ਸਧਾਰਨ ਦਾਗ ਹੀ ਹੈ, ਉਹ ਮਨੁੱਖ ਸ਼ੁੱਧ ਹੈ।
40 ਜਿਸ ਮਨੁੱਖ ਦੇ ਵਾਲ਼ ਸਿਰ ਤੋਂ ਝੜ ਗਏ ਹੋਣ, ਉਹ ਮਨੁੱਖ ਗੰਜਾ ਤਾਂ ਹੈ, ਪਰ ਸ਼ੁੱਧ ਹੈ।
41 ਅਤੇ ਜਿਸ ਦੇ ਸਿਰ ਦੇ ਅਗਲੇ ਹਿੱਸੇ ਦੇ ਵਾਲ਼ ਝੜ ਗਏ ਹੋਣ, ਤਾਂ ਉਹ ਮਨੁੱਖ ਮੱਥੇ ਤੋਂ ਗੰਜਾ ਤਾਂ ਹੈ, ਫੇਰ ਵੀ ਉਹ ਸ਼ੁੱਧ ਹੈ।
42 ਪਰ ਜੇਕਰ ਉਸ ਦੇ ਗੰਜੇ ਸਿਰ ਜਾਂ ਗੰਜੇ ਮੱਥੇ ਵਿੱਚ ਇੱਕ ਚਿੱਟਾ-ਲਾਲ ਜਿਹਾ ਫੋੜਾ ਹੋਵੇ ਤਾਂ ਉਹ ਉਸ ਦੇ ਗੰਜੇ ਸਿਰ ਜਾਂ ਉਸ ਦੇ ਗੰਜੇ ਮੱਥੇ ਵਿੱਚ ਨਿੱਕਲਿਆ ਹੋਇਆ ਕੋੜ੍ਹ ਹੈ।
43 ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਫੋੜੇ ਦੀ ਸੋਜ ਉਸ ਦੇ ਗੰਜੇ ਸਿਰ ਜਾਂ ਉਸ ਦੇ ਗੰਜੇ ਮੱਥੇ ਵਿੱਚ ਕੁਝ ਚਿੱਟੀ-ਲਾਲ ਜਿਹੀ ਹੋਵੇ, ਜਿਵੇਂ ਸਰੀਰ ਦੀ ਚਮੜੀ ਦੇ ਕੋੜ੍ਹ ਵਿੱਚ ਹੁੰਦਾ ਹੈ,
44 ਤਾਂ ਉਹ ਮਨੁੱਖ ਕੋੜ੍ਹੀ ਹੈ ਅਤੇ ਅਸ਼ੁੱਧ ਹੈ, ਜਾਜਕ ਉਸ ਨੂੰ ਜ਼ਰੂਰ ਹੀ ਅਸ਼ੁੱਧ ਠਹਿਰਾਵੇ, ਕਿਉਂ ਜੋ ਉਸ ਦਾ ਰੋਗ ਉਸ ਦੇ ਸਿਰ ਵਿੱਚ ਹੈ।
45 ਉਹ ਮਨੁੱਖ ਜਿਸ ਨੂੰ ਕੋੜ੍ਹ ਦਾ ਰੋਗ ਹੋਵੇ, ਉਸ ਦੇ ਕੱਪੜੇ ਪਾੜੇ ਜਾਣ, ਉਸ ਦਾ ਸਿਰ ਨੰਗਾ ਹੋਵੇ ਅਤੇ ਉਹ ਆਪਣੇ ਉੱਪਰਲੇ ਬੁੱਲ੍ਹ ਨੂੰ ਢੱਕ ਕੇ “ਅਸ਼ੁੱਧ! ਅਸ਼ੁੱਧ!” ਪੁਕਾਰਿਆ ਕਰੇ।
46 ਜਿੰਨੇ ਦਿਨ ਤੱਕ ਉਹ ਰੋਗ ਉਸ ਦੇ ਸਰੀਰ ਵਿੱਚ ਰਹੇ, ਓਨ੍ਹੇ ਦਿਨ ਤੱਕ ਉਹ ਭਰਿਸ਼ਟ ਰਹੇ, ਅਸ਼ੁੱਧ ਰਹੇ ਅਤੇ ਉਹ ਇਕੱਲਾ ਵੱਸੇ, ਉਸ ਦਾ ਨਿਵਾਸ ਸਥਾਨ ਡੇਰੇ ਤੋਂ ਬਾਹਰ ਹੋਵੇ।
47 ਫੇਰ ਜਿਸ ਬਸਤਰ ਵਿੱਚ ਕੋੜ੍ਹ ਦਾ ਰੋਗ ਹੋਵੇ, ਭਾਵੇਂ ਉੱਨ ਦਾ ਹੋਵੇ, ਭਾਵੇਂ ਕਤਾਨ ਦਾ,
ਲੇਵੀਆਂ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ