Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 13

ਲੇਵੀਆਂ 13:39-44

Help us?
Click on verse(s) to share them!
39ਤਾਂ ਜਾਜਕ ਉਨ੍ਹਾਂ ਨੂੰ ਜਾਂਚੇ ਅਤੇ ਵੇਖੋ, ਜੇਕਰ ਉਨ੍ਹਾਂ ਦੀ ਚਮੜੀ ਵਿੱਚ ਉਹ ਦਾਗ ਘੱਟ ਚਿੱਟੇ ਹੋਣ ਤਾਂ ਉਹ ਚਮੜੀ ਵਿੱਚ ਹੋਇਆ ਇੱਕ ਸਧਾਰਨ ਦਾਗ ਹੀ ਹੈ, ਉਹ ਮਨੁੱਖ ਸ਼ੁੱਧ ਹੈ।
40ਜਿਸ ਮਨੁੱਖ ਦੇ ਵਾਲ਼ ਸਿਰ ਤੋਂ ਝੜ ਗਏ ਹੋਣ, ਉਹ ਮਨੁੱਖ ਗੰਜਾ ਤਾਂ ਹੈ, ਪਰ ਸ਼ੁੱਧ ਹੈ।
41ਅਤੇ ਜਿਸ ਦੇ ਸਿਰ ਦੇ ਅਗਲੇ ਹਿੱਸੇ ਦੇ ਵਾਲ਼ ਝੜ ਗਏ ਹੋਣ, ਤਾਂ ਉਹ ਮਨੁੱਖ ਮੱਥੇ ਤੋਂ ਗੰਜਾ ਤਾਂ ਹੈ, ਫੇਰ ਵੀ ਉਹ ਸ਼ੁੱਧ ਹੈ।
42ਪਰ ਜੇਕਰ ਉਸ ਦੇ ਗੰਜੇ ਸਿਰ ਜਾਂ ਗੰਜੇ ਮੱਥੇ ਵਿੱਚ ਇੱਕ ਚਿੱਟਾ-ਲਾਲ ਜਿਹਾ ਫੋੜਾ ਹੋਵੇ ਤਾਂ ਉਹ ਉਸ ਦੇ ਗੰਜੇ ਸਿਰ ਜਾਂ ਉਸ ਦੇ ਗੰਜੇ ਮੱਥੇ ਵਿੱਚ ਨਿੱਕਲਿਆ ਹੋਇਆ ਕੋੜ੍ਹ ਹੈ।
43ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਫੋੜੇ ਦੀ ਸੋਜ ਉਸ ਦੇ ਗੰਜੇ ਸਿਰ ਜਾਂ ਉਸ ਦੇ ਗੰਜੇ ਮੱਥੇ ਵਿੱਚ ਕੁਝ ਚਿੱਟੀ-ਲਾਲ ਜਿਹੀ ਹੋਵੇ, ਜਿਵੇਂ ਸਰੀਰ ਦੀ ਚਮੜੀ ਦੇ ਕੋੜ੍ਹ ਵਿੱਚ ਹੁੰਦਾ ਹੈ,
44ਤਾਂ ਉਹ ਮਨੁੱਖ ਕੋੜ੍ਹੀ ਹੈ ਅਤੇ ਅਸ਼ੁੱਧ ਹੈ, ਜਾਜਕ ਉਸ ਨੂੰ ਜ਼ਰੂਰ ਹੀ ਅਸ਼ੁੱਧ ਠਹਿਰਾਵੇ, ਕਿਉਂ ਜੋ ਉਸ ਦਾ ਰੋਗ ਉਸ ਦੇ ਸਿਰ ਵਿੱਚ ਹੈ।

Read ਲੇਵੀਆਂ 13ਲੇਵੀਆਂ 13
Compare ਲੇਵੀਆਂ 13:39-44ਲੇਵੀਆਂ 13:39-44