Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 13

ਲੇਵੀਆਂ 13:45-58

Help us?
Click on verse(s) to share them!
45ਉਹ ਮਨੁੱਖ ਜਿਸ ਨੂੰ ਕੋੜ੍ਹ ਦਾ ਰੋਗ ਹੋਵੇ, ਉਸ ਦੇ ਕੱਪੜੇ ਪਾੜੇ ਜਾਣ, ਉਸ ਦਾ ਸਿਰ ਨੰਗਾ ਹੋਵੇ ਅਤੇ ਉਹ ਆਪਣੇ ਉੱਪਰਲੇ ਬੁੱਲ੍ਹ ਨੂੰ ਢੱਕ ਕੇ “ਅਸ਼ੁੱਧ! ਅਸ਼ੁੱਧ!” ਪੁਕਾਰਿਆ ਕਰੇ।
46ਜਿੰਨੇ ਦਿਨ ਤੱਕ ਉਹ ਰੋਗ ਉਸ ਦੇ ਸਰੀਰ ਵਿੱਚ ਰਹੇ, ਓਨ੍ਹੇ ਦਿਨ ਤੱਕ ਉਹ ਭਰਿਸ਼ਟ ਰਹੇ, ਅਸ਼ੁੱਧ ਰਹੇ ਅਤੇ ਉਹ ਇਕੱਲਾ ਵੱਸੇ, ਉਸ ਦਾ ਨਿਵਾਸ ਸਥਾਨ ਡੇਰੇ ਤੋਂ ਬਾਹਰ ਹੋਵੇ।
47ਫੇਰ ਜਿਸ ਬਸਤਰ ਵਿੱਚ ਕੋੜ੍ਹ ਦਾ ਰੋਗ ਹੋਵੇ, ਭਾਵੇਂ ਉੱਨ ਦਾ ਹੋਵੇ, ਭਾਵੇਂ ਕਤਾਨ ਦਾ,
48ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਕਤਾਨ ਦਾ, ਭਾਵੇਂ ਉੱਨ ਦਾ, ਭਾਵੇਂ ਚਮੜੇ ਵਿੱਚ, ਭਾਵੇਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਹੋਵੇ।
49ਜੇਕਰ ਉਹ ਰੋਗ ਕਿਸੇ ਕੱਪੜੇ ਵਿੱਚ, ਭਾਵੇਂ ਚਮੜੇ ਵਿੱਚ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਕੁਝ ਹਰਾ ਜਾਂ ਲਾਲ ਜਿਹਾ ਹੋਵੇ, ਤਾਂ ਉਹ ਕੋੜ੍ਹ ਦਾ ਰੋਗ ਹੈ ਅਤੇ ਜਾਜਕ ਨੂੰ ਵਿਖਾਇਆ ਜਾਵੇ।
50ਜਾਜਕ ਉਸ ਰੋਗ ਨੂੰ ਜਾਂਚੇ ਅਤੇ ਰੋਗ ਵਾਲੀ ਵਸਤੂ ਨੂੰ ਸੱਤ ਦਿਨ ਤੱਕ ਅਲੱਗ ਰੱਖੇ।
51ਸੱਤਵੇਂ ਦਿਨ ਉਹ ਉਸ ਰੋਗ ਨੂੰ ਜਾਂਚੇ ਅਤੇ ਜੇਕਰ ਉਹ ਰੋਗ ਉਸ ਕੱਪੜੇ ਦੇ ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚਮੜੇ ਵਿੱਚ, ਜਾਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਫੈਲਿਆ ਹੋਇਆ ਹੋਵੇ, ਤਾਂ ਉਹ ਰੋਗ ਇੱਕ ਫੈਲਣ ਵਾਲਾ ਕੋੜ੍ਹ ਹੈ, ਇਸ ਲਈ ਉਹ ਵਸਤੂ ਅਸ਼ੁੱਧ ਹੈ।
52ਉਹ ਉਸ ਕੱਪੜੇ ਨੂੰ, ਭਾਵੇਂ ਤਾਣੀ, ਭਾਵੇਂ ਉੱਣਨੀ, ਭਾਵੇਂ ਉੱਨ ਦਾ ਜਾਂ ਕਤਾਨ ਦਾ, ਜਾਂ ਚਮੜੇ ਦੀ ਕੋਈ ਵਸਤੂ ਹੋਵੇ ਜਿਸ ਦੇ ਵਿੱਚ ਰੋਗ ਹੈ, ਸਾੜ ਦੇਵੇ ਕਿਉਂ ਜੋ ਉਹ ਫੈਲਣ ਵਾਲਾ ਕੋੜ੍ਹ ਹੈ, ਉਹ ਅੱਗ ਵਿੱਚ ਸਾੜਿਆ ਜਾਵੇ।
53ਜੇਕਰ ਜਾਜਕ ਜਾਂਚੇ ਅਤੇ ਵੇਖੇ ਕਿ ਉਹ ਰੋਗ ਉਸ ਕੱਪੜੇ ਵਿੱਚ, ਨਾ ਤਾਣੀ, ਨਾ ਉੱਣਨੀ, ਨਾ ਚਮੜੇ ਦੀ ਕਿਸੇ ਵਸਤੂ ਵਿੱਚ ਫੈਲਿਆ ਨਹੀਂ ਹੈ,
54ਤਾਂ ਜਾਜਕ ਆਗਿਆ ਦੇਵੇ ਕਿ ਉਸ ਵਸਤੂ ਨੂੰ ਜਿਸ ਦੇ ਵਿੱਚ ਰੋਗ ਹੈ, ਧੋਇਆ ਜਾਵੇ ਅਤੇ ਉਹ ਉਸ ਨੂੰ ਹੋਰ ਸੱਤ ਦਿਨ ਤੱਕ ਅਲੱਗ ਰੱਖੇ।
55ਅਤੇ ਉਸ ਨੂੰ ਧੋਣ ਤੋਂ ਬਾਅਦ ਜਾਜਕ ਉਸ ਨੂੰ ਜਾਂਚੇ ਅਤੇ ਜੇਕਰ ਰੋਗ ਦਾ ਰੰਗ ਨਾ ਬਦਲਿਆ ਹੋਇਆ ਅਤੇ ਨਾ ਹੀ ਰੋਗ ਫੈਲਿਆ ਹੋਵੇ, ਤਾਂ ਉਹ ਅਸ਼ੁੱਧ ਹੈ। ਤੂੰ ਉਸ ਨੂੰ ਅੱਗ ਵਿੱਚ ਸਾੜੀਂ, ਕਿਉਂ ਜੋ ਭਾਵੇਂ ਉਹ ਰੋਗ ਅੰਦਰੂਨੀ ਭਾਵੇਂ ਬਾਹਰੀ ਹੋਵੇ ਤਾਂ ਵੀ ਉਹ ਫੈਲਣ ਵਾਲਾ ਰੋਗ ਹੈ।
56ਪਰ ਜੇਕਰ ਜਾਜਕ ਵੇਖੇ ਅਤੇ ਵੇਖੋ, ਉਸ ਨੂੰ ਧੋਣ ਤੋਂ ਬਾਅਦ ਉਹ ਰੋਗ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਉਹ ਉਸ ਕੱਪੜੇ ਵਿੱਚੋਂ, ਭਾਵੇਂ ਤਾਣੀ ਭਾਵੇਂ ਉੱਣਨੀ ਵਿੱਚੋਂ, ਜਾਂ ਚਮੜੀ ਵਿੱਚੋਂ ਪਾੜ ਕੇ ਉਸ ਨੂੰ ਕੱਢੇ,
57ਅਤੇ ਜੇਕਰ ਉਹ ਰੋਗ ਫੇਰ ਵੀ ਉਸ ਕੱਪੜੇ ਦੀ ਤਾਣੀ ਵਿੱਚ ਜਾਂ ਉੱਣਨੀ ਵਿੱਚ, ਜਾਂ ਚਮੜੇ ਦੀ ਉਸ ਵਸਤੂ ਵਿੱਚ ਵਿਖਾਈ ਦੇਵੇ ਤਾਂ ਉਹ ਵਧਣ ਵਾਲਾ ਰੋਗ ਹੈ, ਤੂੰ ਉਸ ਵਸਤੂ ਨੂੰ ਜਿਸ ਦੇ ਵਿੱਚ ਰੋਗ ਹੋਵੇ, ਅੱਗ ਵਿੱਚ ਸਾੜ ਦੇਵੀਂ।
58ਜੇਕਰ ਉਹ ਕੱਪੜਾ ਜਿਸ ਦੀ ਤਾਣੀ ਜਾਂ ਉੱਣਨੀ ਵਿੱਚ ਕੋਈ ਰੋਗ ਹੋਵੇ ਜਾਂ ਚਮੜੇ ਦੀ ਕੋਈ ਵਸਤੂ ਹੋਵੇ, ਜਦ ਉਹ ਧੋਤੀ ਜਾਵੇ ਅਤੇ ਰੋਗ ਉਸ ਵਿੱਚੋਂ ਹੱਟ ਜਾਵੇ ਤਾਂ ਉਹ ਦੂਜੀ ਵਾਰ ਧੋਤੀ ਜਾਵੇ ਅਤੇ ਉਹ ਸ਼ੁੱਧ ਹੋ ਜਾਵੇਗੀ।

Read ਲੇਵੀਆਂ 13ਲੇਵੀਆਂ 13
Compare ਲੇਵੀਆਂ 13:45-58ਲੇਵੀਆਂ 13:45-58