Text copied!
Bibles in Panjabi

ਲੇਵੀਆਂ 13:5-17 in Panjabi

Help us?

ਲੇਵੀਆਂ 13:5-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਉਸੇ ਤਰ੍ਹਾਂ ਹੀ ਰਹੇ ਅਤੇ ਉਸ ਦੀ ਚਮੜੀ ਵਿੱਚ ਫੈਲਿਆ ਨਾ ਹੋਵੇ ਤਾਂ ਜਾਜਕ ਉਸ ਨੂੰ ਹੋਰ ਸੱਤ ਦਿਨ ਤੱਕ ਅਲੱਗ ਰੱਖੇ।
6 ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਫੇਰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਫਿੱਕਾ ਪੈ ਗਿਆ ਹੋਵੇ ਅਤੇ ਉਸ ਦੀ ਚਮੜੀ ਵਿੱਚ ਨਾ ਫੈਲਿਆ ਹੋਵੇ ਤਾਂ ਜਾਜਕ ਉਸ ਨੂੰ ਸ਼ੁੱਧ ਠਹਿਰਾਏ, ਉਹ ਤਾਂ ਸਿਰਫ਼ ਪਪੜੀ ਹੀ ਹੈ, ਅਤੇ ਉਹ ਆਪਣੇ ਕੱਪੜੇ ਧੋ ਕੇ ਸ਼ੁੱਧ ਹੋ ਜਾਵੇ।
7 ਪਰ ਜੇਕਰ ਜਾਜਕ ਦੁਆਰਾ ਉਸ ਨੂੰ ਵੇਖ ਕੇ ਸ਼ੁੱਧ ਠਹਿਰਾਉਣ ਤੋਂ ਬਾਅਦ ਉਹ ਪਪੜੀ ਉਸ ਦੀ ਚਮੜੀ ਵਿੱਚ ਬਹੁਤ ਫੈਲ ਜਾਵੇ, ਤਾਂ ਉਹ ਫੇਰ ਜਾਜਕ ਨੂੰ ਵਿਖਾਇਆ ਜਾਵੇ।
8 ਤਦ ਜਾਜਕ ਉਸ ਨੂੰ ਫੇਰ ਜਾਂਚੇ ਅਤੇ ਵੇਖੋ, ਜੇਕਰ ਉਹ ਪਪੜੀ ਚਮੜੀ ਵਿੱਚ ਫੈਲਦੀ ਜਾਂਦੀ ਹੈ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ ਕਿਉਂ ਜੋ ਇਹ ਕੋੜ੍ਹ ਹੀ ਹੈ।
9 ਜੇਕਰ ਕਿਸੇ ਮਨੁੱਖ ਨੂੰ ਕੋੜ੍ਹ ਦਾ ਰੋਗ ਹੋਵੇ ਤਾਂ ਉਹ ਜਾਜਕ ਦੇ ਕੋਲ ਲਿਆਂਦਾ ਜਾਵੇ।
10 ਅਤੇ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਸੋਜ ਚਮੜੀ ਵਿੱਚ ਚਿੱਟੀ ਹੋਵੇ ਅਤੇ ਉਸ ਦੇ ਕਾਰਨ ਵਾਲ਼ ਵੀ ਚਿੱਟੇ ਹੋ ਗਏ ਹੋਣ ਅਤੇ ਜੇਕਰ ਉਸ ਸੋਜ ਵਿੱਚ ਕੱਚਾ ਮਾਸ ਵੀ ਹੋਵੇ,
11 ਤਾਂ ਜਾਜਕ ਜਾਣੇ ਕਿ ਉਸ ਦੀ ਚਮੜੀ ਵਿੱਚ ਪੁਰਾਣਾ ਕੋੜ੍ਹ ਹੈ, ਇਸ ਲਈ ਜਾਜਕ ਉਸ ਨੂੰ ਅਸ਼ੁੱਧ ਠਹਿਰਾਏ ਪਰ ਉਸ ਨੂੰ ਅਲੱਗ ਨਾ ਰੱਖੇ ਕਿਉਂ ਜੋ ਉਹ ਪਹਿਲਾਂ ਤੋਂ ਹੀ ਅਸ਼ੁੱਧ ਹੈ।
12 ਅਤੇ ਜੇਕਰ ਉਹ ਕੋੜ੍ਹ ਕਿਸੇ ਦੀ ਚਮੜੀ ਵਿੱਚ ਫੈਲ ਜਾਵੇ ਕਿ ਜਾਜਕ ਜਾਂਚੇ ਅਤੇ ਵੇਖੇ ਕਿ ਰੋਗੀ ਦੇ ਸਿਰ ਤੋਂ ਲੈ ਕੇ ਪੈਰਾਂ ਤੱਕ ਕੋੜ੍ਹ ਨੇ ਢੱਕ ਲਿਆ ਹੈ,
13 ਤਾਂ ਜਾਜਕ ਧਿਆਨ ਕਰੇ ਅਤੇ ਵੇਖੋ, ਜੇਕਰ ਕੋੜ੍ਹ ਨੇ ਉਸ ਦੇ ਸਾਰੇ ਸਰੀਰ ਨੂੰ ਢੱਕ ਲਿਆ ਹੋਵੇ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਰੋਗ ਹੈ ਸ਼ੁੱਧ ਠਹਿਰਾਵੇ, ਕਿਉਂ ਜੋ ਉਹ ਤਾਂ ਸਾਰਾ ਚਿੱਟਾ ਹੋ ਗਿਆ ਹੈ, ਇਸ ਲਈ ਉਹ ਸ਼ੁੱਧ ਹੈ।
14 ਪਰ ਜੇਕਰ ਉਸ ਦੇ ਵਿੱਚ ਕੱਚਾ ਮਾਸ ਵਿਖਾਈ ਦੇਵੇ ਤਾਂ ਉਹ ਅਸ਼ੁੱਧ ਠਹਿਰੇ।
15 ਅਤੇ ਜਾਜਕ ਕੱਚੇ ਮਾਸ ਨੂੰ ਵੇਖ ਕੇ ਉਸ ਨੂੰ ਅਸ਼ੁੱਧ ਠਹਿਰਾਵੇ ਕਿਉਂ ਜੋ ਅਜਿਹਾ ਕੱਚਾ ਮਾਸ ਅਸ਼ੁੱਧ ਹੁੰਦਾ ਹੈ, ਉਹ ਕੋੜ੍ਹ ਹੈ।
16 ਪਰ ਜੇਕਰ ਉਹ ਕੱਚਾ ਮਾਸ ਚਿੱਟਾ ਹੋ ਜਾਵੇ ਤਾਂ ਉਹ ਮਨੁੱਖ ਜਾਜਕ ਦੇ ਕੋਲ ਫੇਰ ਆਵੇ।
17 ਅਤੇ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਚਿੱਟਾ ਹੋ ਗਿਆ ਹੋਵੇ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਰੋਗ ਹੈ ਸ਼ੁੱਧ ਠਹਿਰਾਵੇ, ਉਹ ਸ਼ੁੱਧ ਹੈ।
ਲੇਵੀਆਂ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ