Text copied!
Bibles in Panjabi

ਲੇਵੀਆਂ 13:7-33 in Panjabi

Help us?

ਲੇਵੀਆਂ 13:7-33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਪਰ ਜੇਕਰ ਜਾਜਕ ਦੁਆਰਾ ਉਸ ਨੂੰ ਵੇਖ ਕੇ ਸ਼ੁੱਧ ਠਹਿਰਾਉਣ ਤੋਂ ਬਾਅਦ ਉਹ ਪਪੜੀ ਉਸ ਦੀ ਚਮੜੀ ਵਿੱਚ ਬਹੁਤ ਫੈਲ ਜਾਵੇ, ਤਾਂ ਉਹ ਫੇਰ ਜਾਜਕ ਨੂੰ ਵਿਖਾਇਆ ਜਾਵੇ।
8 ਤਦ ਜਾਜਕ ਉਸ ਨੂੰ ਫੇਰ ਜਾਂਚੇ ਅਤੇ ਵੇਖੋ, ਜੇਕਰ ਉਹ ਪਪੜੀ ਚਮੜੀ ਵਿੱਚ ਫੈਲਦੀ ਜਾਂਦੀ ਹੈ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ ਕਿਉਂ ਜੋ ਇਹ ਕੋੜ੍ਹ ਹੀ ਹੈ।
9 ਜੇਕਰ ਕਿਸੇ ਮਨੁੱਖ ਨੂੰ ਕੋੜ੍ਹ ਦਾ ਰੋਗ ਹੋਵੇ ਤਾਂ ਉਹ ਜਾਜਕ ਦੇ ਕੋਲ ਲਿਆਂਦਾ ਜਾਵੇ।
10 ਅਤੇ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਸੋਜ ਚਮੜੀ ਵਿੱਚ ਚਿੱਟੀ ਹੋਵੇ ਅਤੇ ਉਸ ਦੇ ਕਾਰਨ ਵਾਲ਼ ਵੀ ਚਿੱਟੇ ਹੋ ਗਏ ਹੋਣ ਅਤੇ ਜੇਕਰ ਉਸ ਸੋਜ ਵਿੱਚ ਕੱਚਾ ਮਾਸ ਵੀ ਹੋਵੇ,
11 ਤਾਂ ਜਾਜਕ ਜਾਣੇ ਕਿ ਉਸ ਦੀ ਚਮੜੀ ਵਿੱਚ ਪੁਰਾਣਾ ਕੋੜ੍ਹ ਹੈ, ਇਸ ਲਈ ਜਾਜਕ ਉਸ ਨੂੰ ਅਸ਼ੁੱਧ ਠਹਿਰਾਏ ਪਰ ਉਸ ਨੂੰ ਅਲੱਗ ਨਾ ਰੱਖੇ ਕਿਉਂ ਜੋ ਉਹ ਪਹਿਲਾਂ ਤੋਂ ਹੀ ਅਸ਼ੁੱਧ ਹੈ।
12 ਅਤੇ ਜੇਕਰ ਉਹ ਕੋੜ੍ਹ ਕਿਸੇ ਦੀ ਚਮੜੀ ਵਿੱਚ ਫੈਲ ਜਾਵੇ ਕਿ ਜਾਜਕ ਜਾਂਚੇ ਅਤੇ ਵੇਖੇ ਕਿ ਰੋਗੀ ਦੇ ਸਿਰ ਤੋਂ ਲੈ ਕੇ ਪੈਰਾਂ ਤੱਕ ਕੋੜ੍ਹ ਨੇ ਢੱਕ ਲਿਆ ਹੈ,
13 ਤਾਂ ਜਾਜਕ ਧਿਆਨ ਕਰੇ ਅਤੇ ਵੇਖੋ, ਜੇਕਰ ਕੋੜ੍ਹ ਨੇ ਉਸ ਦੇ ਸਾਰੇ ਸਰੀਰ ਨੂੰ ਢੱਕ ਲਿਆ ਹੋਵੇ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਰੋਗ ਹੈ ਸ਼ੁੱਧ ਠਹਿਰਾਵੇ, ਕਿਉਂ ਜੋ ਉਹ ਤਾਂ ਸਾਰਾ ਚਿੱਟਾ ਹੋ ਗਿਆ ਹੈ, ਇਸ ਲਈ ਉਹ ਸ਼ੁੱਧ ਹੈ।
14 ਪਰ ਜੇਕਰ ਉਸ ਦੇ ਵਿੱਚ ਕੱਚਾ ਮਾਸ ਵਿਖਾਈ ਦੇਵੇ ਤਾਂ ਉਹ ਅਸ਼ੁੱਧ ਠਹਿਰੇ।
15 ਅਤੇ ਜਾਜਕ ਕੱਚੇ ਮਾਸ ਨੂੰ ਵੇਖ ਕੇ ਉਸ ਨੂੰ ਅਸ਼ੁੱਧ ਠਹਿਰਾਵੇ ਕਿਉਂ ਜੋ ਅਜਿਹਾ ਕੱਚਾ ਮਾਸ ਅਸ਼ੁੱਧ ਹੁੰਦਾ ਹੈ, ਉਹ ਕੋੜ੍ਹ ਹੈ।
16 ਪਰ ਜੇਕਰ ਉਹ ਕੱਚਾ ਮਾਸ ਚਿੱਟਾ ਹੋ ਜਾਵੇ ਤਾਂ ਉਹ ਮਨੁੱਖ ਜਾਜਕ ਦੇ ਕੋਲ ਫੇਰ ਆਵੇ।
17 ਅਤੇ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਚਿੱਟਾ ਹੋ ਗਿਆ ਹੋਵੇ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਰੋਗ ਹੈ ਸ਼ੁੱਧ ਠਹਿਰਾਵੇ, ਉਹ ਸ਼ੁੱਧ ਹੈ।
18 ਫੇਰ ਜੇਕਰ ਕਿਸੇ ਦੀ ਚਮੜੀ ਵਿੱਚ ਫੋੜਾ ਹੋ ਕੇ ਚੰਗਾ ਹੋ ਗਿਆ ਹੋਵੇ,
19 ਅਤੇ ਫੋੜੇ ਦੇ ਥਾਂ ਤੇ ਕੋਈ ਚਿੱਟੀ ਸੋਜ, ਜਾਂ ਚਿੱਟਾ-ਲਾਲ ਦਾਗ ਵਿਖਾਈ ਦੇਵੇ ਤਾਂ ਉਹ ਜਾਜਕ ਨੂੰ ਵਿਖਾਇਆ ਜਾਵੇ।
20 ਜਾਜਕ ਉਸ ਦੀ ਜਾਂਚ ਕਰੇ ਅਤੇ ਵੇਖੋ, ਜੇਕਰ ਉਹ ਸੋਜ ਵੇਖਣ ਵਿੱਚ ਚਮੜੀ ਨਾਲੋਂ ਡੂੰਘੀ ਹੋਵੇ ਅਤੇ ਉਸ ਸਥਾਨ ਦੇ ਵਾਲ਼ ਵੀ ਚਿੱਟੇ ਹੋ ਗਏ ਹੋਣ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਏ, ਕਿਉਂ ਜੋ ਇਹ ਫੋੜੇ ਵਿੱਚੋਂ ਨਿੱਕਲਿਆ ਹੋਇਆ ਕੋੜ੍ਹ ਦਾ ਰੋਗ ਹੈ।
21 ਪਰ ਜੇਕਰ ਜਾਜਕ ਉਸ ਨੂੰ ਜਾਂਚੇ ਅਤੇ ਵੇਖੇ, ਉਸ ਦੇ ਵਿੱਚ ਕੋਈ ਚਿੱਟੇ ਵਾਲ਼ ਨਹੀਂ ਹਨ ਅਤੇ ਉਹ ਚਮੜੀ ਨਾਲੋਂ ਡੂੰਘਾ ਨਾ ਹੋਵੇ ਪਰ ਕੁਝ ਫਿੱਕਾ ਪੈ ਗਿਆ ਹੋਵੇ, ਤਦ ਜਾਜਕ ਉਸ ਨੂੰ ਸੱਤ ਦਿਨ ਤੱਕ ਅਲੱਗ ਰੱਖੇ।
22 ਪਰ ਜੇਕਰ ਉਹ ਰੋਗ ਚਮੜੀ ਵਿੱਚ ਬਹੁਤ ਫੈਲ ਜਾਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਇਹ ਕੋੜ੍ਹ ਦਾ ਰੋਗ ਹੈ।
23 ਪਰ ਜੇਕਰ ਉਹ ਦਾਗ ਨਾ ਫੈਲੇ ਅਤੇ ਉੱਥੇ ਹੀ ਰਹੇ ਤਾਂ ਉਹ ਫੋੜੇ ਦਾ ਦਾਗ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਠਹਿਰਾਵੇ।
24 ਫੇਰ ਜੇਕਰ ਕਿਸੇ ਦੀ ਚਮੜੀ ਵਿੱਚ ਜਲਣ ਦਾ ਦਾਗ ਹੋਵੇ ਅਤੇ ਉਸ ਜਲੇ ਹੋਏ ਜ਼ਖ਼ਮ ਵਿੱਚ ਚਿੱਟਾ ਜਾਂ ਕੁਝ ਲਾਲ-ਚਿੱਟਾ ਦਾਗ ਹੋਵੇ,
25 ਤਾਂ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਦਾਗ ਦੇ ਸਥਾਨ ਦੇ ਵਾਲ਼ ਚਿੱਟੇ ਹੋ ਗਏ ਹੋਣ ਅਤੇ ਉਹ ਵੇਖਣ ਵਿੱਚ ਚਮੜੀ ਨਾਲੋਂ ਡੂੰਘਾ ਦਿਸੇ ਤਾਂ ਉਹ ਜਲਣ ਦੇ ਦਾਗ ਵਿੱਚੋਂ ਨਿੱਕਲਿਆ ਹੋਇਆ ਕੋੜ੍ਹ ਹੈ, ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਇਹ ਕੋੜ੍ਹ ਦਾ ਰੋਗ ਹੈ।
26 ਪਰ ਜੇਕਰ ਜਾਜਕ ਉਸ ਨੂੰ ਜਾਂਚੇ ਅਤੇ ਵੇਖੇ, ਜੇਕਰ ਉਸ ਦਾਗ ਵਿੱਚ ਕੋਈ ਚਿੱਟੇ ਵਾਲ਼ ਨਾ ਹੋਣ ਅਤੇ ਨਾ ਉਹ ਹੋਰ ਚਮੜੀ ਨਾਲੋਂ ਡੂੰਘਾ ਹੋਵੇ, ਸਗੋਂ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਜਾਜਕ ਉਸ ਨੂੰ ਸੱਤ ਦਿਨ ਤੱਕ ਅਲੱਗ ਰੱਖੇ,
27 ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਵੇਖੇ ਅਤੇ ਜੇਕਰ ਉਹ ਚਮੜੀ ਵਿੱਚ ਬਹੁਤ ਫੈਲ ਗਿਆ ਹੋਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਇਹ ਕੋੜ੍ਹ ਦਾ ਰੋਗ ਹੈ।
28 ਪਰ ਜੇਕਰ ਉਹ ਦਾਗ ਚਮੜੀ ਵਿੱਚ ਨਾ ਫੈਲੇ ਅਤੇ ਉਸੇ ਥਾਂ ਤੇ ਰਹੇ ਅਤੇ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਸੋਜ ਜਲਣ ਦੇ ਕਾਰਨ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਠਹਿਰਾਵੇ ਕਿਉਂ ਜੋ ਇਹ ਦਾਗ ਜਲਣ ਦੇ ਕਾਰਨ ਹੋ ਗਿਆ ਹੈ।
29 ਜੇਕਰ ਕਿਸੇ ਪੁਰਖ ਜਾਂ ਇਸਤਰੀ ਨੂੰ ਸਿਰ ਉੱਤੇ ਜਾਂ ਪੁਰਖ ਦੀ ਦਾੜ੍ਹੀ ਉੱਤੇ ਦਾਗ ਹੋਵੇ,
30 ਤਾਂ ਜਾਜਕ ਉਸ ਰੋਗ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਚਮੜੀ ਨਾਲੋਂ ਡੂੰਘਾ ਦਿਸੇ ਅਤੇ ਉਸ ਦੇ ਵਿੱਚ ਇੱਕ ਪਤਲਾ ਪੀਲਾ ਵਾਲ਼ ਹੋਵੇ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਉਹ ਇੱਕ ਦਾਦ ਹੈ ਅਰਥਾਤ ਸਿਰ ਜਾਂ ਦਾੜ੍ਹੀ ਉੱਤੇ ਕੋੜ੍ਹ ਦਾ ਰੋਗ ਹੈ।
31 ਪਰ ਜੇਕਰ ਜਾਜਕ ਦਾਦ ਦੇ ਰੋਗ ਨੂੰ ਜਾਂਚੇ ਅਤੇ ਵੇਖੋ, ਉਹ ਵੇਖਣ ਵਿੱਚ ਚਮੜੀ ਨਾਲੋਂ ਡੂੰਘਾ ਨਾ ਹੋਵੇ ਅਤੇ ਉਸ ਦੇ ਵਿੱਚ ਕਾਲੇ ਵਾਲ਼ ਨਾ ਹੋਣ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਦਾਦ ਦਾ ਰੋਗ ਹੈ, ਸੱਤ ਦਿਨ ਤੱਕ ਅਲੱਗ ਰੱਖੇ।
32 ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇ ਉਹ ਦਾਦ ਫੈਲਿਆ ਨਾ ਹੋਵੇ ਅਤੇ ਉਸ ਦੇ ਵਿੱਚ ਕੋਈ ਪੀਲਾ ਵਾਲ਼ ਨਾ ਹੋਵੇ ਅਤੇ ਵੇਖਣ ਵਿੱਚ ਉਹ ਦਾਦ ਚਮੜੀ ਨਾਲੋਂ ਡੂੰਘਾ ਨਾ ਹੋਵੇ,
33 ਤਾਂ ਉਹ ਮਨੁੱਖ ਮੁੰਨਿਆ ਜਾਵੇ ਪਰ ਉਹ ਸਥਾਨ ਨਾ ਮੁੰਨਿਆ ਜਾਵੇ ਜਿੱਥੇ ਦਾਦ ਹੋਵੇ ਅਤੇ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਦਾਦ ਹੈ, ਹੋਰ ਸੱਤ ਦਿਨ ਨਿਗਰਾਨੀ ਵਿੱਚ ਰੱਖੇ।
ਲੇਵੀਆਂ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ