Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 14

ਲੇਵੀਆਂ 14:14-20

Help us?
Click on verse(s) to share them!
14ਜਾਜਕ ਦੋਸ਼ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲਵੇ ਅਤੇ ਜੋ ਸ਼ੁੱਧ ਹੋਣ ਵਾਲਾ ਹੈ ਉਸ ਦੇ ਸੱਜੇ ਕੰਨ ਦੇ ਸਿਰੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਾਵੇ।
15ਫੇਰ ਜਾਜਕ ਉਸ ਪਾਉ ਤੇਲ ਵਿੱਚੋਂ ਕੁਝ ਲੈ ਕੇ ਆਪਣੇ ਖੱਬੇ ਹੱਥ ਦੀ ਤਲੀ ਉੱਤੇ ਪਾਵੇ,
16ਅਤੇ ਜਾਜਕ ਆਪਣੀ ਸੱਜੇ ਹੱਥ ਦੀ ਉਂਗਲ ਨੂੰ ਆਪਣੇ ਖੱਬੇ ਹੱਥ ਦੀ ਤਲੀ ਦੇ ਤੇਲ ਵਿੱਚ ਡੋਬ ਕੇ ਉਸ ਤੇਲ ਵਿੱਚੋਂ ਕੁਝ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ,
17ਅਤੇ ਬਾਕੀ ਤੇਲ ਜੋ ਉਸ ਦੇ ਹੱਥ ਵਿੱਚ ਹੈ, ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਉੱਤੇ ਲਗਾਵੇ।
18ਅਤੇ ਜੋ ਤੇਲ ਜਾਜਕ ਦੇ ਹੱਥ ਵਿੱਚ ਬਚ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ੍ਹ ਦੇਵੇ ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
19ਜਾਜਕ ਪਾਪ ਬਲੀ ਦੀ ਭੇਟ ਚੜ੍ਹਾਵੇ ਅਤੇ ਉਸ ਦੇ ਲਈ ਜੋ ਆਪਣੀ ਅਸ਼ੁੱਧਤਾ ਤੋਂ ਸ਼ੁੱਧ ਹੋਣ ਵਾਲਾ ਹੈ ਪ੍ਰਾਸਚਿਤ ਕਰੇ ਅਤੇ ਇਸ ਤੋਂ ਬਾਅਦ ਹੋਮ ਬਲੀ ਦੀ ਭੇਟ ਨੂੰ ਵੱਢ ਦੇਵੇ।
20ਤਦ ਜਾਜਕ ਹੋਮ ਬਲੀ ਦੀ ਭੇਟ ਅਤੇ ਮੈਦੇ ਦੀ ਭੇਟ ਜਗਵੇਦੀ ਉੱਤੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਾਂ ਉਹ ਸ਼ੁੱਧ ਹੋ ਜਾਵੇਗਾ।

Read ਲੇਵੀਆਂ 14ਲੇਵੀਆਂ 14
Compare ਲੇਵੀਆਂ 14:14-20ਲੇਵੀਆਂ 14:14-20