Text copied!
Bibles in Panjabi

ਲੇਵੀਆਂ 14:14-20 in Panjabi

Help us?

ਲੇਵੀਆਂ 14:14-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਜਾਜਕ ਦੋਸ਼ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲਵੇ ਅਤੇ ਜੋ ਸ਼ੁੱਧ ਹੋਣ ਵਾਲਾ ਹੈ ਉਸ ਦੇ ਸੱਜੇ ਕੰਨ ਦੇ ਸਿਰੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਾਵੇ।
15 ਫੇਰ ਜਾਜਕ ਉਸ ਪਾਉ ਤੇਲ ਵਿੱਚੋਂ ਕੁਝ ਲੈ ਕੇ ਆਪਣੇ ਖੱਬੇ ਹੱਥ ਦੀ ਤਲੀ ਉੱਤੇ ਪਾਵੇ,
16 ਅਤੇ ਜਾਜਕ ਆਪਣੀ ਸੱਜੇ ਹੱਥ ਦੀ ਉਂਗਲ ਨੂੰ ਆਪਣੇ ਖੱਬੇ ਹੱਥ ਦੀ ਤਲੀ ਦੇ ਤੇਲ ਵਿੱਚ ਡੋਬ ਕੇ ਉਸ ਤੇਲ ਵਿੱਚੋਂ ਕੁਝ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ,
17 ਅਤੇ ਬਾਕੀ ਤੇਲ ਜੋ ਉਸ ਦੇ ਹੱਥ ਵਿੱਚ ਹੈ, ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਉੱਤੇ ਲਗਾਵੇ।
18 ਅਤੇ ਜੋ ਤੇਲ ਜਾਜਕ ਦੇ ਹੱਥ ਵਿੱਚ ਬਚ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ੍ਹ ਦੇਵੇ ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
19 ਜਾਜਕ ਪਾਪ ਬਲੀ ਦੀ ਭੇਟ ਚੜ੍ਹਾਵੇ ਅਤੇ ਉਸ ਦੇ ਲਈ ਜੋ ਆਪਣੀ ਅਸ਼ੁੱਧਤਾ ਤੋਂ ਸ਼ੁੱਧ ਹੋਣ ਵਾਲਾ ਹੈ ਪ੍ਰਾਸਚਿਤ ਕਰੇ ਅਤੇ ਇਸ ਤੋਂ ਬਾਅਦ ਹੋਮ ਬਲੀ ਦੀ ਭੇਟ ਨੂੰ ਵੱਢ ਦੇਵੇ।
20 ਤਦ ਜਾਜਕ ਹੋਮ ਬਲੀ ਦੀ ਭੇਟ ਅਤੇ ਮੈਦੇ ਦੀ ਭੇਟ ਜਗਵੇਦੀ ਉੱਤੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਾਂ ਉਹ ਸ਼ੁੱਧ ਹੋ ਜਾਵੇਗਾ।
ਲੇਵੀਆਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ