Text copied!
Bibles in Panjabi

ਲੇਵੀਆਂ 14:16-24 in Panjabi

Help us?

ਲੇਵੀਆਂ 14:16-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਜਾਜਕ ਆਪਣੀ ਸੱਜੇ ਹੱਥ ਦੀ ਉਂਗਲ ਨੂੰ ਆਪਣੇ ਖੱਬੇ ਹੱਥ ਦੀ ਤਲੀ ਦੇ ਤੇਲ ਵਿੱਚ ਡੋਬ ਕੇ ਉਸ ਤੇਲ ਵਿੱਚੋਂ ਕੁਝ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ,
17 ਅਤੇ ਬਾਕੀ ਤੇਲ ਜੋ ਉਸ ਦੇ ਹੱਥ ਵਿੱਚ ਹੈ, ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਉੱਤੇ ਲਗਾਵੇ।
18 ਅਤੇ ਜੋ ਤੇਲ ਜਾਜਕ ਦੇ ਹੱਥ ਵਿੱਚ ਬਚ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ੍ਹ ਦੇਵੇ ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
19 ਜਾਜਕ ਪਾਪ ਬਲੀ ਦੀ ਭੇਟ ਚੜ੍ਹਾਵੇ ਅਤੇ ਉਸ ਦੇ ਲਈ ਜੋ ਆਪਣੀ ਅਸ਼ੁੱਧਤਾ ਤੋਂ ਸ਼ੁੱਧ ਹੋਣ ਵਾਲਾ ਹੈ ਪ੍ਰਾਸਚਿਤ ਕਰੇ ਅਤੇ ਇਸ ਤੋਂ ਬਾਅਦ ਹੋਮ ਬਲੀ ਦੀ ਭੇਟ ਨੂੰ ਵੱਢ ਦੇਵੇ।
20 ਤਦ ਜਾਜਕ ਹੋਮ ਬਲੀ ਦੀ ਭੇਟ ਅਤੇ ਮੈਦੇ ਦੀ ਭੇਟ ਜਗਵੇਦੀ ਉੱਤੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਾਂ ਉਹ ਸ਼ੁੱਧ ਹੋ ਜਾਵੇਗਾ।
21 ਜੇਕਰ ਉਹ ਕੰਗਾਲ ਹੋਵੇ ਅਤੇ ਇਨ੍ਹਾਂ ਸਭਨਾਂ ਵਿੱਚੋਂ ਕੁਝ ਨਾ ਲਿਆ ਸਕੇ ਤਾਂ ਉਹ ਆਪਣੇ ਲਈ ਪ੍ਰਾਸਚਿਤ ਕਰਨ ਲਈ ਦੋਸ਼ ਬਲੀ ਦੇ ਲਈ ਇੱਕ ਲੇਲਾ ਹਿਲਾਉਣ ਦੀ ਭੇਟ ਕਰਕੇ, ਅਤੇ ਤੇਲ ਰਲਿਆ ਹੋਇਆ ਏਫ਼ਾਹ ਦਾ ਦਸਵਾਂ ਹਿੱਸਾ ਮੈਦਾ, ਮੈਦੇ ਦੀ ਭੇਟ ਲਈ ਅਤੇ ਇੱਕ ਪਾਉ ਤੇਲ ਲਿਆਵੇ,
22 ਅਤੇ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ ਜੋ ਉਹ ਲਿਆ ਸਕਦਾ ਹੈ, ਇਨ੍ਹਾਂ ਵਿੱਚੋਂ ਇੱਕ ਤਾਂ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਲਈ ਹੋਵੇ।
23 ਅੱਠਵੇਂ ਦਿਨ ਉਹ ਇਨ੍ਹਾਂ ਸਾਰਿਆਂ ਨੂੰ ਆਪਣੇ ਸ਼ੁੱਧ ਕਰਨ ਲਈ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਉੱਤੇ ਯਹੋਵਾਹ ਦੇ ਸਨਮੁਖ ਜਾਜਕ ਦੇ ਕੋਲ ਲਿਆਵੇ।
24 ਤਦ ਜਾਜਕ ਦੋਸ਼ ਬਲੀ ਦੀ ਭੇਟ ਦੇ ਲੇਲੇ ਨੂੰ ਅਤੇ ਪਾਉ ਤੇਲ ਨੂੰ ਲੈ ਕੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ।
ਲੇਵੀਆਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ