Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 14

ਲੇਵੀਆਂ 14:18-27

Help us?
Click on verse(s) to share them!
18ਅਤੇ ਜੋ ਤੇਲ ਜਾਜਕ ਦੇ ਹੱਥ ਵਿੱਚ ਬਚ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ੍ਹ ਦੇਵੇ ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
19ਜਾਜਕ ਪਾਪ ਬਲੀ ਦੀ ਭੇਟ ਚੜ੍ਹਾਵੇ ਅਤੇ ਉਸ ਦੇ ਲਈ ਜੋ ਆਪਣੀ ਅਸ਼ੁੱਧਤਾ ਤੋਂ ਸ਼ੁੱਧ ਹੋਣ ਵਾਲਾ ਹੈ ਪ੍ਰਾਸਚਿਤ ਕਰੇ ਅਤੇ ਇਸ ਤੋਂ ਬਾਅਦ ਹੋਮ ਬਲੀ ਦੀ ਭੇਟ ਨੂੰ ਵੱਢ ਦੇਵੇ।
20ਤਦ ਜਾਜਕ ਹੋਮ ਬਲੀ ਦੀ ਭੇਟ ਅਤੇ ਮੈਦੇ ਦੀ ਭੇਟ ਜਗਵੇਦੀ ਉੱਤੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਾਂ ਉਹ ਸ਼ੁੱਧ ਹੋ ਜਾਵੇਗਾ।
21ਜੇਕਰ ਉਹ ਕੰਗਾਲ ਹੋਵੇ ਅਤੇ ਇਨ੍ਹਾਂ ਸਭਨਾਂ ਵਿੱਚੋਂ ਕੁਝ ਨਾ ਲਿਆ ਸਕੇ ਤਾਂ ਉਹ ਆਪਣੇ ਲਈ ਪ੍ਰਾਸਚਿਤ ਕਰਨ ਲਈ ਦੋਸ਼ ਬਲੀ ਦੇ ਲਈ ਇੱਕ ਲੇਲਾ ਹਿਲਾਉਣ ਦੀ ਭੇਟ ਕਰਕੇ, ਅਤੇ ਤੇਲ ਰਲਿਆ ਹੋਇਆ ਏਫ਼ਾਹ ਦਾ ਦਸਵਾਂ ਹਿੱਸਾ ਮੈਦਾ, ਮੈਦੇ ਦੀ ਭੇਟ ਲਈ ਅਤੇ ਇੱਕ ਪਾਉ ਤੇਲ ਲਿਆਵੇ,
22ਅਤੇ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ ਜੋ ਉਹ ਲਿਆ ਸਕਦਾ ਹੈ, ਇਨ੍ਹਾਂ ਵਿੱਚੋਂ ਇੱਕ ਤਾਂ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਲਈ ਹੋਵੇ।
23ਅੱਠਵੇਂ ਦਿਨ ਉਹ ਇਨ੍ਹਾਂ ਸਾਰਿਆਂ ਨੂੰ ਆਪਣੇ ਸ਼ੁੱਧ ਕਰਨ ਲਈ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਉੱਤੇ ਯਹੋਵਾਹ ਦੇ ਸਨਮੁਖ ਜਾਜਕ ਦੇ ਕੋਲ ਲਿਆਵੇ।
24ਤਦ ਜਾਜਕ ਦੋਸ਼ ਬਲੀ ਦੀ ਭੇਟ ਦੇ ਲੇਲੇ ਨੂੰ ਅਤੇ ਪਾਉ ਤੇਲ ਨੂੰ ਲੈ ਕੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ।
25ਫੇਰ ਉਹ ਦੋਸ਼ ਬਲੀ ਦੀ ਭੇਟ ਦੇ ਲੇਲੇ ਨੂੰ ਵੱਢ ਦੇਵੇ ਅਤੇ ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਗਾਵੇ।
26ਫੇਰ ਜਾਜਕ ਉਸ ਵਿੱਚੋਂ ਕੁਝ ਤੇਲ ਲੈ ਕੇ ਆਪਣੇ ਖੱਬੇ ਹੱਥ ਦੀ ਤਲੀ ਉੱਤੇ ਪਾਵੇ,
27ਅਤੇ ਜਾਜਕ ਆਪਣੇ ਸੱਜੇ ਹੱਥ ਦੀ ਉਂਗਲ ਨਾਲ ਆਪਣੇ ਖੱਬੇ ਹੱਥ ਦੀ ਤਲੀ ਵਿੱਚੋਂ ਕੁਝ ਤੇਲ ਲੈ ਕੇ ਸੱਤ ਵਾਰੀ ਯਹੋਵਾਹ ਦੇ ਅੱਗੇ ਛਿੜਕੇ।

Read ਲੇਵੀਆਂ 14ਲੇਵੀਆਂ 14
Compare ਲੇਵੀਆਂ 14:18-27ਲੇਵੀਆਂ 14:18-27