Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 14

ਲੇਵੀਆਂ 14:2-14

Help us?
Click on verse(s) to share them!
2ਕੋੜ੍ਹੀ ਦੇ ਸ਼ੁੱਧ ਹੋਣ ਦੇ ਦਿਨ ਦੀ ਬਿਵਸਥਾ ਇਹ ਹੈ: ਉਹ ਜਾਜਕ ਕੋਲ ਲਿਆਇਆ ਜਾਵੇ
3ਅਤੇ ਜਾਜਕ ਡੇਰੇ ਤੋਂ ਬਾਹਰ ਨਿੱਕਲੇ ਅਤੇ ਉਸ ਕੋੜ੍ਹੀ ਨੂੰ ਵੇਖੇ ਅਤੇ ਜੇਕਰ ਉਸ ਦੇ ਕੋੜ੍ਹ ਦਾ ਰੋਗ ਚੰਗਾ ਹੋ ਗਿਆ ਹੋਵੇ,
4ਤਦ ਜਾਜਕ ਉਸ ਨੂੰ ਜੋ ਚੰਗਾ ਹੋ ਗਿਆ ਹੈ ਆਗਿਆ ਦੇਵੇ ਕਿ ਉਹ ਦੋ ਜੀਉਂਦੇ ਅਤੇ ਸ਼ੁੱਧ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਿਆਵੇ,
5ਅਤੇ ਜਾਜਕ ਇੱਕ ਪੰਛੀ ਨੂੰ ਵਗਦੇ ਪਾਣੀ ਦੇ ਉੱਤੇ ਕਿਸੇ ਮਿੱਟੀ ਦੇ ਭਾਂਡੇ ਵਿੱਚ ਵੱਢਣ ਦੀ ਆਗਿਆ ਦੇਵੇ,
6ਅਤੇ ਉਹ ਜੀਉਂਦੇ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਇਨ੍ਹਾਂ ਸਾਰਿਆਂ ਨੂੰ ਲੈ ਕੇ ਇਕੱਠੇ ਉਸ ਪੰਛੀ ਦੇ ਲਹੂ ਵਿੱਚ ਡੋਬ ਦੇਵੇ, ਜੋ ਵੱਗਦੇ ਪਾਣੀ ਉੱਤੇ ਵੱਢਿਆ ਗਿਆ ਸੀ।
7ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ।
8ਅਤੇ ਸ਼ੁੱਧ ਹੋਣ ਵਾਲਾ ਆਪਣੇ ਕੱਪੜਿਆਂ ਨੂੰ ਧੋਵੇ ਅਤੇ ਆਪਣਾ ਸਿਰ ਮੁਨਾ ਦੇਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋਵੇਗਾ, ਇਸ ਤੋਂ ਬਾਅਦ ਉਹ ਡੇਰੇ ਵਿੱਚ ਆਵੇ ਪਰ ਸੱਤ ਦਿਨ ਤੱਕ ਆਪਣੇ ਡੇਰੇ ਤੋਂ ਬਾਹਰ ਹੀ ਵਾਸ ਕਰੇ।
9ਪਰ ਸੱਤਵੇਂ ਦਿਨ ਉਹ ਆਪਣੇ ਸਿਰ, ਆਪਣੀ ਦਾੜ੍ਹੀ ਅਤੇ ਆਪਣੇ ਭਰਵੱਟਿਆਂ ਦੇ ਵਾਲ਼ ਮੁਨਾ ਦੇਵੇ, ਸਗੋਂ ਆਪਣੇ ਸਾਰੇ ਵਾਲ਼ ਮੁਨਾ ਦੇਵੇ ਅਤੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋ ਜਾਵੇਗਾ।
10ਅੱਠਵੇਂ ਦਿਨ ਉਹ ਦੋਸ਼ ਰਹਿਤ ਦੋ ਲੇਲੇ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਅਤੇ ਮੈਦੇ ਦੀ ਭੇਟ ਲਈ ਤੇਲ ਨਾਲ ਰਲਾਏ ਹੋਏ ਏਫ਼ਾਹ ਦਾ ਤਿੰਨ ਤਿਹਾਈ ਹਿੱਸਾ ਮੈਦਾ ਅਤੇ ਇੱਕ ਕੁੱਪੀ ਤੇਲ ਲਿਆਵੇ।
11ਤਦ ਉਹ ਜਾਜਕ ਜੋ ਸ਼ੁੱਧ ਕਰਨ ਦੀ ਬਿਧੀ ਨੂੰ ਕਰਦਾ ਹੈ, ਉਸ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਇਨ੍ਹਾਂ ਵਸਤੂਆਂ ਸਮੇਤ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਸਾਹਮਣੇ ਖੜ੍ਹਾ ਕਰੇ।
12ਤਦ ਜਾਜਕ ਇੱਕ ਲੇਲਾ ਲੈ ਕੇ ਦੋਸ਼ ਬਲੀ ਦੀ ਭੇਟ ਕਰਕੇ ਉਸ ਨੂੰ ਚੜ੍ਹਾਵੇ ਅਤੇ ਉਸ ਕੁੱਪੀ ਤੇਲ ਨੂੰ ਲੈ ਕੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ।
13ਉਹ ਉਸ ਲੇਲੇ ਨੂੰ ਉਸੇ ਸਥਾਨ ਵਿੱਚ ਵੱਢੇ ਜਿੱਥੇ ਉਹ ਪਾਪ ਬਲੀ ਅਤੇ ਹੋਮ ਬਲੀ ਪਸ਼ੂਆਂ ਨੂੰ ਵੱਢਦੇ ਹਨ ਅਰਥਾਤ ਪਵਿੱਤਰ ਸਥਾਨ ਵਿੱਚ ਕਿਉਂਕਿ ਜਿਵੇਂ ਪਾਪ ਬਲੀ ਦੀ ਭੇਟ ਜਾਜਕ ਦੀ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਵੀ ਉਸੇ ਦੀ ਹੈ, ਉਹ ਅੱਤ ਪਵਿੱਤਰ ਹੈ।
14ਜਾਜਕ ਦੋਸ਼ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲਵੇ ਅਤੇ ਜੋ ਸ਼ੁੱਧ ਹੋਣ ਵਾਲਾ ਹੈ ਉਸ ਦੇ ਸੱਜੇ ਕੰਨ ਦੇ ਸਿਰੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਾਵੇ।

Read ਲੇਵੀਆਂ 14ਲੇਵੀਆਂ 14
Compare ਲੇਵੀਆਂ 14:2-14ਲੇਵੀਆਂ 14:2-14